JALANDHAR WEATHER

ਕਿਰਤ ਕਾਨੂੰਨਾਂ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 3 ਦਸੰਬਰ - ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਜਾਰੀ ਹੈ। ਹਾਲਾਂਕਿ ਸਵੇਰੇ ਵਿਰੋਧੀ ਧਿਰ ਨੇ ਸੰਸਦ ਕੰਪਲੈਕਸ ਦੇ ਮਕਰ ਗੇਟ ਦੇ ਸਾਹਮਣੇ ਕਿਰਤ ਕਾਨੂੰਨ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਵੀ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ।

ਇਸ ਦੌਰਾਨ ਕੁਝ ਸੰਸਦ ਮੈਂਬਰ ਮਾਸਕ ਪਹਿਨ ਕੇ ਹਵਾ ਪ੍ਰਦੂਸ਼ਣ ਦੇ ਖ਼ਿਲਾਫ਼ ਵਿਰੋਧ ਕਰਨ ਲਈ ਸੰਸਦ ਵਿਚ ਪਹੁੰਚੇ। ਲੋਕ ਸਭਾ ਵਿਚ ਪ੍ਰਸ਼ਨ ਕਾਲ ਅਤੇ ਰਾਜ ਸਭਾ ਵਿਚ ਜ਼ੀਰੋ ਆਵਰ ਦੌਰਾਨ ਚਰਚਾ ਚੱਲ ਰਹੀ ਹੈ। ਪਹਿਲਾਂ ਐਸ.ਆਈ.ਆਰ. ਨੂੰ ਲੈ ਕੇ ਸਦਨ ਦੀ ਕਾਰਵਾਈ ਵਿਚ ਵਿਘਨ ਪਿਆ ਸੀ। ਲੋਕ ਸਭਾ ਵਿਚ ਕੋਈ ਕਾਰਵਾਈ ਨਹੀਂ ਹੋਈ। ਵਿਰੋਧੀ ਧਿਰ ਨੇ ਰਾਜ ਸਭਾ ਦਾ ਬਾਈਕਾਟ ਕੀਤਾ। ਸਰਕਾਰ ਨੇ ਐਸ.ਆਈ.ਆਰ. 'ਤੇ ਚਰਚਾ ਲਈ ਵਿਰੋਧੀ ਧਿਰ ਦੀ ਮੰਗ ਨੂੰ ਸਵੀਕਾਰ ਕਰ ਲਿਆ ਸੀ। ਇਸ ਤੋਂ ਬਾਅਦ ਵਿਰੋਧੀ ਧਿਰ ਸਦਨ ਵਿਚ ਬਿੱਲਾਂ 'ਤੇ ਬਹਿਸ ਕਰਨ ਲਈ ਤਿਆਰ ਹੋਇਆ ਹੈ। ਸੰਸਦ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਨੇ ਨਵੇਂ ਕਿਰਤ ਕਾਨੂੰਨ ਦਾ ਵਿਰੋਧ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਮੌਜੂਦ ਸਨ।

ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਚਰਚਾ ਸਿਰਫ਼ ਇਕ ਜਾਂ ਦੋ ਨਹੀਂ, ਸਗੋਂ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰਦੂਸ਼ਣ ਵਰਗੇ ਮੁੱਦਿਆਂ ਬਾਰੇ ਵੀ ਗੱਲ ਕਰਨੀ ਚਾਹੀਦੀ ਹੈ। ਬਹੁਤ ਸਾਰੇ ਮਹੱਤਵਪੂਰਨ ਮੁੱਦੇ ਹਨ, ਜਿਨ੍ਹਾਂ 'ਤੇ ਸੰਸਦ ਵਿਚ ਚਰਚਾ ਕਰਨ ਦੀ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ