JALANDHAR WEATHER

ਪੰਜਾਬ ਨੂੰ ਦਿੱਤਾ ਜਾਵੇ 50 ਹਜ਼ਾਰ ਕਰੋੜ ਰੁਪਏ ਦਾ ਰਾਹਤ ਫ਼ੰਡ- ਮਾਲਵਿੰਦਰ ਸਿੰਘ ਕੰਗ

ਨਵੀਂ ਦਿੱਲੀ, 3 ਦਸੰਬਰ -ਲੋਕ ਸਭਾ ਵਿਚ ਬੋਲਦੇ ਹੋਏ ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੜ੍ਹਾਂ ਨੇ ਪੰਜਾਬ ਨੂੰ ਬਹੁਤ ਪਿਛੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਤੇ ਖ਼ੇਤਾਂ ਵਿਚ ਖੜ੍ਹੀਆਂ ਫ਼ਸਲਾਂ ਖ਼ਰਾਬ ਹੋ ਗਈਆਂ। ਉਨ੍ਹਾਂ ਕੇਂਦਰ ਸਰਕਾਰ ਤੋਂ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਘੱਟੋ ਘੱਟ ਪੰਜਾਹ ਹਜ਼ਾਰ ਕਰੋੜ ਰੁਪਏ ਦਾ ਰਾਹਤ ਫ਼ੰਡ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਸੀਬਤ ਵਿਚ ਭਾਰਤ ਸਰਕਾਰ ਵਲੋਂ ਇਕ ਵੀ ਪੈਸਾ ਨਹੀਂ ਆਇਆ ਹੈ ਤੇ ਪ੍ਰਭਾਵਿਤ ਜ਼ਿਲਿ੍ਆਂ ਨੂੰ ਅੱਜ ਦੋ ਮਹੀਨੇ ਬਾਅਦ ਵਿਚ ਕੋਈ ਰਾਹਤ ਫ਼ੰਡ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਪੰਜ ਲੱਖ ਹੈਕਟੇੱਰ ਜ਼ਮੀਨ ਖ਼ਰਾਬ ਹੋ ਗਈ ਤੇ 2500 ਤੋਂ ਵੱਧ ਦੇ ਪਿੰਡ ਤਬਾਹ ਹੋ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ