ਤਨਖਾਹ ਜਾਰੀ ਕਰਵਾਉਣ ਲਈ ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਾਲ ਧਰਨਾ
ਕਪੂਰਥਲਾ, 3 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਉਲੀਕੇ ਰੋਸ ਪ੍ਰੋਗਰਾਮ ਤਹਿਤ ਆਪਣੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਅਤੇ ਦੋ ਮਹੀਨੇ ਦੀਆਂ ਰੁਕੀਆਂ ਤਨਖਾਹਾਂ ਨੂੰ ਤੁਰੰਤ ਜਾਰੀ ਕਰਵਾਉਣ ਲਈ ਸਮੁੱਚੇ ਪੰਜਾਬ ’ਚ ਸਮੂਹ ਐਨ. ਐਚ. ਐਮ. ਕਰਮਚਾਰੀਆਂ ਵਲੋਂ ਕੀਤੀ ਗਈ ਹੜਤਾਲ ਤੀਜੇ ਦਿਨ ਵੀ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਿਹਤ ਵਿਭਾਗ ਕਪੂਰਥਲਾ ਦੇ ਸਮੁੱਚੇ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ। ਮੁਲਾਜ਼ਮਾਂ ਨੇ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਏਗਾ।
;
;
;
;
;
;
;
;
;