ਭਿੱਖੀਵਿੰਡ ਵਿਖੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਵਰਕਰਾਂ ਦੀ ਕੁੱਟਮਾਰ ਅਤੇ ਹੋਈ ਗੁੰਡਾਗਰਦੀ
ਭਿੱਖੀਵਿੰਡ, (ਤਰਨਤਾਰਨ), 3 ਦਸੰਬਰ (ਬੌਬੀ)- ਬਲਾਕ ਸੰਮਤੀ ਪ੍ਰੀਸ਼ਦ ਚੋਣਾਂ ਦੀਆਂ ਨਾਮਜ਼ਦਗੀਆਂ ਨੂੰ ਲੈ ਭਿੱਖੀਵਿੰਡ ਬਲਾਕ ਵਿਚ ਸਥਿਤੀ ਉਸ ਸਮੇਂ ਤਆਅ ਪੂਰਨ ਬਣ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਬਲਾਕ ਸੰਮਤੀ ਮੈਂਬਰਾਂ ਦੇ ਕਾਗਜ਼ ਜਮਾ ਕਰਾਉਣ ਲਈ ਬਲਾਕ ਦਫ਼ਤਰ ਭਿੱਖੀਵਿੰਡ ਦੇ ਬਾਹਰ ਆਏ ਅਤੇ ਉਨ੍ਹਾਂ ਵਲੋਂ ਲਿਆਂਦੇ ਗਏ ਪਾਰਟੀ ਉਮੀਦਵਾਰਾਂ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੁੱਟਮਾਰ ਕੀਤੀ ਗਈ। ਸੁਖਬੀਰ ਸਿੰਘ ਬਾਦਲ ਦੀ ਸਿਕਊਰਿਟੀ ਵਲੋਂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਅਤੇ ਗੌਰਵਦੀਪ ਸਿੰਘ ਵਲਟੋਹਾ ਨੂੰ ਸੁਰੱਖਿਤ ਭੀੜ ਵਿਚੋਂ ਬਾਹਰ ਕੱਢਿਆ ਗਿਆ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵਲੋਂ ਮੇਨ ਚੌਂਕ ਜਾਮ ਕਰ ਦਿੱਤਾ ਗਿਆ ਹੈ।
;
;
;
;
;
;
;
;