ਬਰਖ਼ਾਸਤ ਸਿਪਾਹੀ ਅਮਨਦੀਪ ਕੌਰ 'ਤੇ ਅਦਾਲਤ ਵਲੋਂ ਦੋਸ਼ ਤੈਅ
ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਵਿਜੀਲੈਂਸ ਬਿਉਰੋ ਵਲੋਂ ਦਰਜ ਮਾਮਲੇ ਵਿਚ ਬਠਿੰਡਾ ਅਦਾਲਤ ਨੇ ਪੰਜਾਬ ਪੁਲਿਸ ਦੀ ਬਰਖ਼ਾਸਤ ਸੀਨੀਅਰ ਸਿਪਾਹੀ ਅਮਨਦੀਪ ਕੌਰ 'ਤੇ ਦੋਸ਼ ਤੈਅ ਕਰ ਦਿੱਤੇ ਹਨ, ਜਿਸ ਤਹਿਤ ਹੁਣ ਉਸ ਦੇ ਖ਼ਿਲਾਫ਼ ਅਦਾਲਤੀ ਕੇਸ ਅੱਗੇ ਚੱਲੇਗਾ।
ਇਸ ਦੀ ਵਿਜੀਲੈਂਸ ਬਿਊਰੋ ਬਠਿੰਡਾ ਦੇ ਇਕ ਅਧਿਕਾਰੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਅਮਨਦੀਪ ਕੌਰ ਵਿਰੁੱਧ ਦਰਜ ਮੁਕੱਦਮੇ ਸੰਬੰਧੀ ਅਦਾਲਤ ਵਿਚ ਅੰਤਿਮ ਚਲਾਨ ਪੇਸ਼ ਕਰ ਦਿੱਤਾ ਗਿਆ ਹੈ, ਜਿਸ ਦੇ ਆਧਾਰ ’ਤੇ ਅਦਾਲਤ ਨੇ ਅੱਜ ਦੀ ਸੁਣਵਾਈ ਦੌਰਾਨ ਅਮਨਦੀਪ ਕੌਰ ਖ਼ਿਲਾਫ਼ ਦੋਸ਼ ਤੈਅ (ਚਾਰਜ ਫਰੇਮ) ਕਰ ਦਿੱਤੇ ਹਨ ਅਤੇ ਹੁਣ ਕੇਸ ਅਗਲੀ ਸੁਣਵਾਈ ਵੱਲ ਵਧੇਗਾ।
ਇਸ ਕੇਸ ਦੀ ਅਦਾਲਤ ਨੇ ਅਗਲੀ ਸੁਣਵਾਈ 21 ਜਨਵਰੀ ਰੱਖੀ ਹੈ। ਜ਼ਿਕਰਯੋਗ ਹੈ ਕਿ ਚਿੱਟਾ ਮਾਮਲੇ ਵਿਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਬਰਖਾਸਤ ਅਮਨਦੀਪ ਖਿਲਾਫ਼ ਵਿਜੀਲੈਂਸ ਬਿਉਰੋ ਬਠਿੰਡਾ ਨੇ 26 ਮਈ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਮੁਕੱਦਮਾ ਦਰਜ ਕੀਤਾ ਸੀ, ਜਿਸ ਵਿਚ ਉਸ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਪਿਛਲੇ ਹਫ਼ਤੇ ਜ਼ਮਾਨਤ ਮਿਲੀ ਹੈ ਤੇ ਹੁਣ ਇਸ ਮਾਮਲੇ ਵਿਚ ਅਦਾਲਤ ਨੇ ਉਸ ’ਤੇ ਦੋਸ਼ ਤੈਅ ਕੀਤੇ ਹਨ।
;
;
;
;
;
;
;
;