ਪ੍ਰਸਾਰ ਭਾਰਤੀ ਦੇ ਚੇਅਰਮੈਨ ਨਵਨੀਤ ਸਹਿਗਲ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, 3 ਦਸੰਬਰ - ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਨਵਨੀਤ ਸਹਿਗਲ ਨੇ ਪ੍ਰਸਾਰ ਭਾਰਤੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉੱਤਰ ਪ੍ਰਦੇਸ਼ ਕੇਡਰ ਦੇ ਇਕ ਸੀਨੀਅਰ ਆਈ.ਏ.ਐਸ. ਅਧਿਕਾਰੀ, ਨਵਨੀਤ ਸਹਿਗਲ ਨੂੰ 16 ਮਾਰਚ, 2023 ਨੂੰ ਪ੍ਰਸਾਰ ਭਾਰਤੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਲਗਭਗ ਡੇਢ ਸਾਲ ਸੇਵਾ ਨਿਭਾਉਣ ਤੋਂ ਬਾਅਦ, ਉਨ੍ਹਾਂ ਨੇ 2 ਦਸੰਬਰ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਮੰਤਰਾਲੇ ਨੇ ਪ੍ਰਸਾਰ ਭਾਰਤੀ ਐਕਟ, 1990 ਦੀ ਧਾਰਾ 7(6) ਦੇ ਤਹਿਤ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਨੂੰ ਅਹੁਦੇ ਤੋਂ ਮੁਕਤ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਅਸਤੀਫ਼ੇ ਪਿੱਛੇ ਨਿੱਜੀ ਕਾਰਨਾਂ ਨੂੰ ਕਾਰਨ ਮੰਨਿਆ ਜਾ ਰਿਹਾ ਹੈ, ਹਾਲਾਂਕਿ ਸਰਕਾਰ ਵਲੋਂ ਕੋਈ ਅਧਿਕਾਰਤ ਕਾਰਨ ਜਾਰੀ ਨਹੀਂ ਕੀਤਾ ਗਿਆ ਹੈ।
;
;
;
;
;
;
;
;