ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
ਚੰਡੀਗੜ੍ਹ, 4 ਦਸੰਬਰ (ਸੰਦੀਪ ਕੁਮਾਰ ਮਾਹਨਾ) - ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ ਆਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 20 ਨਵੰਬਰ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਫਿਲਹਾਲ ਜੁਡੀਸ਼ੀਅਲ ਰਿਮਾਂਡ ਤਹਿਤ ਮਜੀਠੀਆ ਨਾਭਾ ਦੀ ਜ਼ੇਲ੍ਹ ਵਿਚ ਬੰਦ ਹਨ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
;
;
;
;
;
;
;
;