JALANDHAR WEATHER

ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ

ਚੰਡੀਗੜ੍ਹ, 4 ਦਸੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦਰਜ ਮਾਮਲੇ ਵਿਚ ਉਨ੍ਹਾਂ ਵਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਜਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਗੰਭੀਰ ਦੋਸ਼ ਲਗਾਇਆ ਗਿਆ ਹੈ। ਇਸ ਸੰਬੰਧੀ ਵਿਜੀਲੈਂਸ ਬਿਊਰੋ ਵਲੋਂ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ 6 ਜੁਲਾਈ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ। ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ, ਉਨ੍ਹਾਂ ਦੀ ਕਾਨੂੰਨੀ ਟੀਮ ਅਗਲੇ ਕਦਮ ਬਾਰੇ ਵਿਚਾਰ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ