JALANDHAR WEATHER

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ

 ਨਵੀਂ ਦਿੱਲੀ, 4 ਦਸੰਬਰ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੰਸਦ ਕੰਪਲੈਕਸ ਵਿੱਚ ਮਕਰ ਦੁਆਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਕੱਲ੍ਹ ਵੀ ਦਿੱਲੀ 'ਚ ਵਧ ਰਹੇ ਹਵਾ ਦੇ ਪ੍ਰਦੂਸ਼ਣ ਦੇ ਖ਼ਿਲਾਫ਼ ਕਾਂਗਰਸੀ ਨੇਤਾਵਾਂ ਨੇ ਪ੍ਰਦਰਸ਼ਨ ਕੀਤਾ ਸੀ, ਜੋ ਕਿ ਗੈਸ ਮਾਸਕ ਪਾ ਕੇ ਸੰਸਦ 'ਚ ਦਾਖ਼ਲ ਹੋਏ। ਕਾਂਗਰਸ ਦੇ ਸੀਨੀਅਰ ਨੇਤਾ ਦੀਪੇਂਦਰ ਸਿੰਘ ਹੁੱਡਾ, ਜਿਨ੍ਹਾਂ ਨੇ ਲੋਕ ਸਭਾ 'ਚ ਪ੍ਰਦੂਸ਼ਣ ਦੇ ਮਾਮਲੇ 'ਤੇ ਮਤਾ ਵੀ ਪੇਸ਼ ਕੀਤਾ ਸੀ, ਪਰ ਸਪੀਕਰ ਓਮ ਬਿਰਲਾ ਨੇ ਉਸ ਨੂੰ ਸਵੀਕਾਰ ਨਹੀਂ ਕੀਤਾ, ਨੇ ਕਿਹਾ ਕਿ ਕੇਂਦਰ ਨੂੰ ਦੂਜੇ ਰਾਜਾਂ ਅਤੇ ਵਿਰੋਧੀ ਧਿਰਾਂ 'ਤੇ ਇਲਜ਼ਾਮ ਲਾਉਣਾ ਬੰਦ ਕਰਨਾ ਚਾਹੀਦਾ ਹੈ ਅਤੇ ਜਲਦੀ ਕਾਰਵਾਈ ਕਰਨੀ ਚਾਹੀਦੀ ਹੈ।ਹੁੱਡਾ ਨੇ ਸੁਝਾਅ ਦਿੱਤਾ ਹੈ ਕਿ ਪੰਜਾਬ, ਹਰਿਆਣਾ,ਉੱਤਰ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦਾ ਇਕ ਗਰੁੱਪ ਬਣਾਇਆ ਜਾਣਾ ਚਾਹੀਦਾ ਹੈ, ਜੋ ਬਜਟ ਦੇ ਨਾਲ ਇਕ ਤਬਦੀਲੀ ਯੋਜਨਾ ਤਿਆਰ ਕਰੇ, ਜਿਸ ਨਾਲ ਦਿੱਲੀ ਐਨ.ਸੀ.ਆਰ. ਇਲਾਕੇ 'ਚ ਹਵਾ ਦੇ ਪ੍ਰਦੂਸ਼ਣ ਨਾਲ ਚੰਗੀ ਤਰ੍ਹਾਂ ਨਿਪਟਿਆ ਜਾ ਸਕੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ