JALANDHAR WEATHER

ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨਿਹੰਗ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ 18ਵੀਂ ਸਦੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੀ ਰੱਖਿਆ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਦਾ ਮੁਕਾਬਲਾ ਕਰਦਿਆਂ ਸਾਥੀ ਸਿੰਘਾਂ ਨਾਲ ਸ਼ਹੀਦ ਹੋਏ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਜੀਵਨ ਇਤਿਹਾਸ ਅਤੇ ਗੁਰਮਤ ਵਿਚਾਰਾਂ ਸਰਵਣ ਕਰਾਈਆਂ। ਇਸ ਦੌਰਾਨ ਸ੍ਰੀ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ, ਬਿਕਰਮਜੀਤ ਸਿੰਘ, ਇਕਬਾਲ ਸਿੰਘ ਮੁਖੀ ਗੁਰਤਿੰਦਰ ਪਾਲ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ