JALANDHAR WEATHER

ਪੁਲਿਸ ਤਾਇਨਾਤ ਹੋਣ ਦੇ ਬਾਵਜੂਦ ਇਕ ਵਿਅਕਤੀ ਕਾਂਗਰਸੀਆਂ ਤੋਂ ਕਾਗਜ਼ ਖੋਹ ਕੇ ਹੋਇਆ ਫਰਾਰ

ਨਾਭਾ, 4 ਦਸੰਬਰ (ਜਗਨਾਰ ਸਿੰਘ ਦੁਲੱਦੀ) - ਜਿਵੇਂ ਹੀ ਅੱਜ ਨਾਭਾ ਤਹਿਸੀਲ ਕੰਪਲੈਕਸ ਵਿਖੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਕਾਗਜ਼ ਭਰਨੇ ਸ਼ੁਰੂ ਕੀਤੇ ਗਏ ਤਾਂ ਤਹਿਸੀਲ ਕੰਪਲੈਕਸ ਵਿਚੋਂ ਸ਼ਰੇਆਮ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ਵਿਚ ਇਕ ਵਿਅਕਤੀ ਕਾਂਗਰਸੀ ਉਮੀਦਵਾਰ ਕੋਲੋਂ ਕਾਗਜ ਖੋਹ ਕੇ ਫਰਾਰ ਹੋ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਬਨੇੜਾ ਕਲਾਂ ਦੇ ਸਰਪੰਚ ਭੀਮ ਸਿੰਘ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਹੋਣ ਦੇ ਬਾਵਜੂਦ ਵੀ ਕੋਈ ਵਿਅਕਤੀ ਤਹਿਸੀਲ ਕੰਪਲੈਕਸ ਵਿਖੇ ਸੁਰੱਖਿਅਤ ਨਹੀਂ ਕਿਉਂ ਕਿ ਸ਼ਰੇਆਮ ਇਕ ਵਿਅਕਤੀ ਉਨ੍ਹਾਂ ਦੇ ਜ਼ੋਨ ਦੀ ਕਾਂਗਰਸੀ ਉਮੀਦਵਾਰ ਸਾਬਕਾ ਸਰਪੰਚ ਗੁਰਮੀਤ ਕੌਰ ਸ਼ਰੇਆਮ ਕਾਗਜ ਖੋਹ ਕੇ ਫ਼ਰਾਰ ਹੋ ਗਿਆ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸਰਕਾਰ ਆਪਣੀ ਹਾਰ ਨੂੰ ਦੇਖਦੇ ਹੋਏ ਸਰੇਆਮ ਧੱਕੇਸ਼ਾਹੀ 'ਤੇ ਉਤਰ ਆਈ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਕੀਮਤ ਬਰਦਾਸ਼ਤ ਨਹੀਂ ਕਰੇਗੀ।।ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਇਹ ਸਰੇਆਮ ਧੱਕੇਸ਼ਾਹੀ ਹੈ, ਜਿਸ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਪੰਜਾਬ ਦੇ ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਨਾਭਾ ਹਲਕੇ ਵਿਚ ਉਨ੍ਹਾਂ ਨੂੰ ਪੂਰਾ ਡਰ ਹੈ, ਕਿਉਂ ਕਿ ਪੰਜਾਬ ਸਰਕਾਰ ਸ਼ਰੇਆਮ ਅਫ਼ਸਰ ਸ਼ਾਹੀ ਜ਼ਰੀਏ ਉਨ੍ਹਾਂ ਦੇ ਉਮੀਦਵਾਰਾਂ ਨਾਲ ਧੱਕਾ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ