ਅਕਾਲੀ ਦਲ ਨੇ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕਰਵਾਏ
ਚੋਗਾਵਾਂ (ਅੰਮ੍ਰਿਤਸਰ), 4 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਹੈ। ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਾ ਸਾਂਸੀ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਅਤੇ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਬੇਗ ਸਿੰਘ ਰੰਧਾਵਾ ਡੇਅਰੀ ਵਾਲੇ ਅਤੇ ਬਲਾਕ ਸੰਮਤੀ ਮੈਂਬਰ ਧਰਮਿੰਦਰ ਸਿੰਘ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਕਾਗਜ਼ ਦਾਖਲ ਕਰਵਾਉਣ ਤੋਂ ਪਹਿਲਾਂ ਕਸਬਾ ਲੋਪੋਕੇ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਪਾਠ ਦੇ ਭੋਗ ਪਾਏ ਗਏ। ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
;
;
;
;
;
;
;
;