ਅਜਨਾਲਾ 'ਚ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਦੀਆਂ ਲੱਗੀਆਂ ਲਾਈਨਾਂ
ਅਜਨਾਲਾ (ਅੰਮ੍ਰਿਤਸਰ), 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 4 ਦਸੰਬਰ ਨੂੰ ਸੂਬੇ ਵਿਚ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖ਼ਰੀ ਦਿਨ ਬਲਾਕ ਸੰਮਤੀ ਅਜਨਾਲਾ ਅਤੇ ਰਮਦਾਸ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਨਾਮਜ਼ਦਗੀ ਕੇਂਦਰ ਦੇ ਬਾਹਰ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਚੋਣ ਲੜਨ ਵਾਲੇ ਉਮੀਦਵਾਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਵਾਰੀ ਦੀ ਉਡੀਕ ਕਰ ਰਹੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸਮੁੱਚੀ ਪ੍ਰਕਿਰਿਆ ਅਮਨ ਅਮਾਨ ਨਾਲ ਚੱਲ ਰਹੀ ਹੈ।
;
;
;
;
;
;
;
;