JALANDHAR WEATHER

ਸ਼ੰਭੂ ਅਤੇ ਘਨੌਰ ਬਲਾਕਾਂ ਵਿਚ ਨਾਮਜ਼ਦਗੀਆਂ ਦਾਖ਼ਲ

ਘਨੌਰ (ਪਟਿਆਲਾ), 4 ਦਿਸੰਬਰ (ਸਰਦਾਰਾ ਸਿੰਘ ਲਾਛੜੂ) - ਅੱਜ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣ ਦਾ ਆਖ਼ਰੀ ਦਿਨ ਹੈ ਅਤੇ ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਫਾਰਮ ਜਮ੍ਹਾਂ ਕਰਨ ਵਿਚ ਰੁੱਝੀਆਂ ਹੋਈਆਂ ਹਨ। ਘਨੌਰ ਵਿਚ, ਕੱਲ੍ਹ ਇਕ ਹਾਈ-ਵੋਲਟੇਜ ਡਰਾਮਾ ਹੋਇਆ ਅਤੇ ਅੱਜ ਇਕ ਵਿਅਕਤੀ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਫਾਈਲ ਲੈ ਕੇ ਭੱਜਦਾ ਦੇਖਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਯੂਥ ਪ੍ਰਧਾਨ ਸਰਬਜੀਤ ਸਿੰਘ, ਕਾਂਗਰਸ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਮੌਜੂਦ ਸਨ, ਜਿਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੇ ਕੰਮਾਂ ਵਿਚ ਰੁਕਾਵਟ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਫਾਰਮ ਦਾਖ਼ਲ ਹੋਣੇ ਹਨ, ਉਥੇ ਆਮ ਆਦਮੀ ਪਾਰਟੀ ਦੇ ਗੁੰਡੇ ਪਹਿਲਾਂ ਹੀ ਬੈਠੇ ਹਨ, ਜਿਨਾਂ ਦੇ ਵਲੋਂ ਉਮੀਦਵਾਰਾਂ ਦੀਆਂ ਫਾਈਲਾਂ ਫਾੜੀਆਂ ਜਾ ਰਹੀਆਂ ਹਨ। ਜਾਣਕਾਰੀ ਇਹ ਵੀ ਆ ਰਹੀ ਹੈ ਕਿ 3 ਵਜੇ ਦੇ ਕਰੀਬ ਸੁਖਬੀਰ ਸਿੰਘ ਬਾਦਲ ਹਲਕਾ ਘਨੌਰ ਵਿਖੇ ਪਹੁੰਚ ਸਕਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਕਿਹਾ ਗਿਆ ਕਿ ਜੇਕਰ ਉਨ੍ਹਾਂ ਦੇ ਉਮੀਦਵਾਰਾਂ ਦੀਆਂ ਫਾਈਲਾਂ ਨਾ ਭਰੀਆਂ ਗਈਆਂ ਤਾਂ ਉਨ੍ਹਾਂ ਦੇ ਵਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ