JALANDHAR WEATHER

ਕੋਲੰਬੀਆ ਤੋਂ ਆਏ ਕਲਾਕਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਵ ਸ਼ਾਂਤੀ ਲਈ ਕੀਤੀ ਅਰਦਾਸ

ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)- ਡਾ. ਦਵਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ ਕਾਰਜਸ਼ੀਲ ਪੰਜਾਬ ਸੱਭਿਆਚਾਰਕ ਪ੍ਰਮੋਸ਼ਨ ਕੌਂਸਲ ਦੀ ਅਗਵਾਈ ਵਿਚ '12ਵੈਂ ਅੰਮ੍ਰਿਤਸਰ ਅੰਤਰਰਾਸ਼ਟਰੀ ਫੋਕ ਫੈਸਟੀਵਲ' ਵਿਚ ਸ਼ਿਰਕਤ ਕਰਨ ਆਏ ਕੋਲੰਬੀਆ ਦੇ ਕਲਾਕਾਰਾਂ ਦੇ ਵਫਦ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ।

ਕੋਲੰਬੀਅਨ ਕਲਾਕਾਰ ਸ੍ਰੀ ਹਰਿਮੰਦਰ ਸਾਹਿਬ ਦੇ ਰੂਹਾਨੀਅਤ ਵਾਲੇ ਵਾਤਾਵਰਨ, ਇਥੋਂ ਸਾਂਝੀਵਾਲਤਾ ਅਤੇ ਸਮਾਜਿਕ ਬਰਾਬਰੀ ਅਤੇ ਸਰਬੱਤ ਦੇ ਭਲੇ ਦੇ ਦਿੱਤੇ ਜਾਂਦੇ ਉਪਦੇਸ਼ ਬਾਰੇ ਜਾਣ ਕੇ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਸਿੱਖ ਧਰਮ ਦੀਆਂ ਕਦਰਾਂ ਕੀਮਤਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾਕਟਰ ਦਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਕੋਲੰਬੀਆ ਤੋਂ ਆਏ ਕਲਾਕਾਰਾਂ ਵੱਲੋਂ ਬੀਤੇ ਦਿਨ ਖਾਲਸਾ ਕਾਲਜ ਪਬਲਿਕ ਸਕੂਲ ਅਤੇ ਆਰਟ ਗੈਲਰੀ ਅੰਮ੍ਰਿਤਸਰ ਵਿਖੇ ਆਪਣੇ ਦੇਸ਼ ਦੇ ਲੋਕ ਨ੍ਰਿਤ ਅਤੇ ਲੋਕ ਸੰਗੀਤ ਦੇ ਪ੍ਰੋਗਰਾਮ ਪੇਸ਼ ਕਰਕੇ ਆਪਣੇ ਦੇਸ਼ ਦੇ ਸੱਭਿਆਚਾਰ ਤੋਂ ਦਰਸ਼ਕਾਂ ਅਤੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਡਾ. ਛੀਨਾ ਨੇ ਦੱਸਿਆ ਕਿ ਕੋਲੰਬੀਅਨ ਕਲਾਕਾਰ ਪੰਜਾਬ ਦੇ ਲੋਕ ਨਾਚ ਗਿੱਧੇ, ਭੰਗੜੇ ਅਤੇ ਪੰਜਾਬੀਆਂ ਦੀ ਮਹਿਮਾਨ ਨਿਵਾਜੀ ਤੋਂ ਵੀ ਬਹੁਤ ਪ੍ਰਭਾਵਿਤ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ