JALANDHAR WEATHER

ਅਜਨਾਲਾ 'ਚ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅੰਦਰ 14 ਦਸੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖਰੀ ਦਿਨ ਅਜਨਾਲਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸਮੁੱਚੀ ਪ੍ਰਕਿਰਿਆ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ ਹੈI

ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਵੱਲੋਂ ਕੀਤੇ ਸੁਚੱਜੇ ਪ੍ਰਬੰਧਾਂ ਸਦਕਾ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰਾਜ ਚੋਣ ਕਮਿਸ਼ਨ ਵੱਲੋਂ ਤੈਅ ਸਮੇਂ ਅੰਦਰ ਜਮ੍ਹਾ ਹੋ ਗਏ ਹਨ I ਭਲਕੇ ਯਾਨੀ 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ ਪਰਸੋਂ 6 ਦਸੰਬਰ ਨੂੰ ਚੋਣ ਨਾ ਲੜਨ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ