ਪੀਐਮ ਆਵਾਸ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਪੁਤਿਨ
ਨਵੀਂ ਦਿੱਲੀ, 4 ਦਸੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਹਨ। ਉਹ 5 ਦਸੰਬਰ ਨੂੰ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ 'ਚ ਹਿੱਸਾ ਲੈਣਗੇ।
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦਿੱਲੀ ਦੇ ਪਾਲਮ ਤਕਨੀਕੀ ਹਵਾਈ ਅੱਡੇ ਤੋਂ ਰਵਾਨਾ ਹੁੰਦੇ ਸਮੇਂ ਇਕੋ ਕਾਰ ਵਿਚ ਯਾਤਰਾ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪੀਐਮ ਆਵਾਸ ਪੁੱਜੇ।
;
;
;
;
;
;
;
;