ਭਾਰਤ-ਰੂਸ ਦੀ ਦੋਸਤੀ ਜ਼ਿੰਦਾਬਾਦ- ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 4 ਦਸੰਬਰ (ਏਐਨਆਈ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਹਨ। ਉਹ 5 ਦਸੰਬਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਵਿਚ ਹਿੱਸਾ ਲੈਣਗੇ।
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦਿੱਲੀ ਦੇ ਪਾਲਮ ਤਕਨੀਕੀ ਹਵਾਈ ਅੱਡੇ ਤੋਂ ਰਵਾਨਾ ਹੁੰਦੇ ਸਮੇਂ ਇਕੋ ਕਾਰ ਵਿਚ ਯਾਤਰਾ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪੀਐਮ ਆਵਾਸ ਪੁੱਜੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਉਤੇ ਟਵੀਟ ਕੀਤਾ, "ਮੇਰੇ ਦੋਸਤ, ਰਾਸ਼ਟਰਪਤੀ ਪੁਤਿਨ ਦਾ ਭਾਰਤ ਵਿਚ ਸਵਾਗਤ ਕਰਕੇ ਬਹੁਤ ਖੁਸ਼ੀ ਹੋਈ। ਅੱਜ ਸ਼ਾਮ ਅਤੇ ਕੱਲ੍ਹ ਸਾਡੀ ਗੱਲਬਾਤ ਦੀ ਉਡੀਕ ਹੈ। ਭਾਰਤ-ਰੂਸ ਦੋਸਤੀ ਸਮੇਂ ਦੀ ਕਸੌਟੀ 'ਤੇ ਖਰੀ ਉਤਰੀ ਹੈ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ।"
;
;
;
;
;
;
;
;
;