ਭਾਕਿਯੂ ਏਕਤਾ ਅਜ਼ਾਦ ਦੇ ਆਗੂਆਂ ਦੇ ਘਰਾਂ 'ਚ ਪੁਲਿਸ ਨੇ ਕੀਤੀ ਛਾਪੇਮਾਰੀ
ਨਾਭਾ, (ਪਟਿਆਲਾ), 5 ਦਸੰਬਰ (ਜਗਨਾਰ ਸਿੰਘ ਦੁਲੱਦੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਅੱਜ ਪੰਜਾਬ ਅੰਦਰ ਰੇਲ ਰੋਕੋ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿਸ ਨੂੰ ਲੈ ਕੇ ਅੱਜ ਸਵੇਰੇ ਪੁਲਿਸ ਵਲੋਂ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਬਲਾਕ ਪ੍ਰਧਾਨ ਗਮਦੂਰ ਸਿੰਘ ਬਾਬਰਪੁਰ ਅਤੇ ਪਲਵਿੰਦਰ ਸਿੰਘ ਬਾਬਰਪੁਰ ਦੇ ਘਰ ਅੱਜ ਸਵੇਰੇ ਸਵੇਰੇ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ, ਜਿਸ ਦੀ ਸੀ.ਸੀ.ਟੀ.ਵੀ. ਫੁਟੇਜ ਜਾਰੀ ਕਰਦਿਆਂ ਕਿਸਾਨ ਆਗੂ ਗਮਦੂਰ ਸਿੰਘ ਬਾਬਰਪੁਰ ਤੇ ਪਲਵਿੰਦਰ ਸਿੰਘ ਬਾਬਰਪੁਰ ਨੇ ਫੋਨ ’ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਘਬਰਾਹਟ ਵਿਚ ਆ ਚੁੱਕੀ ਹੈ, ਜਿਸ ਕਰ ਕੇ ਕਿਸਾਨਾਂ ’ਤੇ ਅਜਿਹਾ ਤਸ਼ੱਦਦ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹਰ ਹਾਲਤ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਰੇਲ ਰੋਕੋ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਕਾਮਯਾਬ ਹੋਣਗੇ।
;
;
;
;
;
;
;
;
;