ਵੜਿੰਗਖੇੜਾ ਦੇ 30 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ 'ਚ ਮੌਤ
ਮੰਡੀ ਕਿੱਲਿਆਂਵਾਲੀ, 5 ਦਸੰਬਰ (ਇਕਬਾਲ ਸਿੰਘ ਸ਼ਾਂਤ)- ਕੈਨੇਡਾ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪਿੰਡ ਵੜਿੰਗਖੇੜਾ ਦੇ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਜ਼ਿੰਦਗੀ ਖੋਹ ਲਈ। ਨੋਵਾਸਕੋਸ਼ਿਆ ਦੇ ਸਿਡਨੀ ਵਿਚ ਸੜਕ 'ਤੇ ਜੰਮੀ ਬਰਫ਼ ਉੱਪਰ ਫਿਸਲਣ ਕਾਰਨ ਉਸ ਦੀ ਕਾਰ ਦੀ ਇਕ ਟਰੱਕ ਨਾਲ ਆਹਮੋ-ਸਾਹਮਣੇ ਦੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।
ਮਰਹੂਮ ਗੁਰਪ੍ਰੀਤ ਸਿੰਘ ਪਿੰਡ ਵੜਿੰਗਖੇੜਾ ਦੇ ਕਿਸਾਨ ਜਸਕਰਨ ਸਿੰਘ ਦਾ ਇਕਲੌਤਾ ਪੁੱਤਰ ਸੀ। ਉਹ ਕਰੀਬ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਸਮੇਤ ਕੈਨੇਡਾ ਗਿਆ ਸੀ ਅਤੇ ਉਨ੍ਹਾਂ ਦੀ ਪੀ.ਆਰ. ਫਾਈਲ ਲੱਗੀ ਹੋਈ ਸੀ। ਪਰਿਵਾਰਕ ਸੂਤਰਾਂ ਅਨੁਸਾਰ ਬੀਤੇ ਕੱਲ੍ਹ ਗੁਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਉਸ ਦੇ ਕੰਮ ਵਾਲੀ ਜਗ੍ਹਾ ’ਤੇ ਛੱਡ ਕੇ ਘਰ ਵਾਪਸ ਪਰਤ ਰਿਹਾ ਸੀ ਤੇ ਰਾਹ ਵਿਚ ਜਾਨਲੇਵਾ ਹਾਦਸਾ ਵਾਪਰ ਗਿਆ। ਦੁਖਦਾਈ ਘਟਨਾ ਦੀ ਸੂਚਨਾ ਪੁੱਜਣ ’ਤੇ ਪਿੰਡ ਵੜਿੰਗਖੇੜਾ ਵਿਖੇ ਮਾਤਮ ਛਾ ਗਿਆ ਹੈ।
ਮ੍ਰਿਤਕ ਦੇ ਚਾਚਾ ਪ੍ਰਿਤਪਾਲ ਸਿੰਘ ਵੜਿੰਗ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਕੈਨੇਡਾ ਵਿਚ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਕਰਵਾਈ ਜਾ ਰਹੀ ਹੈ।
;
;
;
;
;
;
;
;