ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਪੰਜਵਾਂ ਦਿਨ
ਨਵੀਂ ਦਿੱਲੀ, 5 ਦਸੰਬਰ- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਪੰਜਵਾਂ ਦਿਨ ਹੈ। ਵੀਰਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਦਿੱਲੀ ਵਿਚ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੰਸਦ ਦੇ ਮਕਰ ਦੁਆਰ ਗੇਟ 'ਤੇ ਵਿਰੋਧ ਪ੍ਰਦਰਸ਼ਨ ਕੀਤਾ। ਕਈ ਸੰਸਦ ਮੈਂਬਰ ਗੈਸ ਮਾਸਕ ਪਹਿਨ ਕੇ ਪਹੁੰਚੇ। ਉਨ੍ਹਾਂ ਨੇ ਸਦਨ ਵਿਚ ਇਸ ਮੁੱਦੇ ’ਤੇ ਚਰਚਾ ਦੀ ਮੰਗ ਕੀਤੀ।
ਇਸ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਫੇਰੀ ਬਾਰੇ ਕੇਂਦਰ ਸਰਕਾਰ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਵਿਰੋਧੀ ਧਿਰ ਵਿਦੇਸ਼ੀ ਮਹਿਮਾਨਾਂ ਨਾਲ ਮਿਲੇ। ਇਹ ਉਨ੍ਹਾਂ ਦੀ ਅਸੁਰੱਖਿਆ ਹੈ।
ਕੱਲ੍ਹ ਰਾਜ ਸਭਾ ਨੇ ਕੇਂਦਰੀ ਆਬਕਾਰੀ (ਸੋਧ) ਬਿੱਲ, 2025 ਪਾਸ ਕਰ ਦਿੱਤਾ। ਇਸ ਨਾਲ ਤੰਬਾਕੂ ਅਤੇ ਤੰਬਾਕੂ ਉਤਪਾਦਾਂ (ਸਿਗਰੇਟ, ਬੀੜੀਆਂ, ਗੁਟਖਾ, ਜ਼ਰਦਾ, ਆਦਿ) 'ਤੇ ਉੱਚ ਆਬਕਾਰੀ ਡਿਊਟੀ ਲੱਗੇਗੀ। ਇਹ ਬਿੱਲ ਬੁੱਧਵਾਰ ਨੂੰ ਲੋਕ ਸਭਾ ਦੁਆਰਾ ਪਾਸ ਕੀਤਾ ਗਿਆ ਸੀ।
;
;
;
;
;
;
;
;