JALANDHAR WEATHER

ਰਾਜਾ ਵੜਿੰਗ ਦੀ ਪੰਜਾਬ ਪੁਲਿਸ ਨੂੰ ਚਿਤਾਵਨੀ

ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਤਿੰਨ ਸਾਲਾਂ ਤੋਂ ਸੂਬੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨਹੀਂ ਕਰਵਾ ਰਹੀ ਸੀ ਅਤੇ ਹਾਈਕੋਰਟ ਦੇ ਦਖਲ ਤੋਂ ਬਾਅਦ ਇਹ ਚੋਣ ਕਰਵਾਈ ਜਾ ਰਹੀ ਹੈ ਪਰ ਆਮ ਆਦਮੀ ਪਾਰਟੀ ਨੂੰ ਚੋਣਾਂ ਲਈ ਉਮੀਦਵਾਰ ਨਹੀਂ ਲੱਭ ਰਹੇ ਸੀ, ਜਿਸ ਦੇ ਚਲਦੇ ਇੰਨ੍ਹਾਂ ਨੂੰ ਇਹ ਡਰ ਹੈ ਕਿ ਆਪ ਪਾਰਟੀ ਇਹ ਚੋਣ ਹਾਰ ਜਾਵੇਗੀ ਅਤੇ ਇਸੇ ਕਰਕੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਵੜਿੰਗ ਨੇ ਕਿਹਾ ਕਿ ਮੈਂ ਸਰਕਾਰ ਦੀ ਨਿੰਦਾ ਕਰਦਾ ਅਤੇ ਮੈਂ ਪੁਲਿਸ ਨੂੰ ਇਹ ਚਿਤਾਵਨੀ ਦੇਣਾ ਚਾਹੁੰਦਾ ਹਾਂ ਕਿ ਯਾਦ ਰੱਖਿਓ ਜਿੰਨ੍ਹਾਂ ਪੁਲਿਸ ਅਧਿਕਾਰੀਆਂ ਨੇ ਧੱਕੇਸ਼ਾਹੀ ਕੀਤੀ ਹੈ, ਉਨ੍ਹਾਂ ਤੋਂ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਪੁਲਿਸ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਚੌਕੀਦਾਰੀ ਕਰ ਰਹੀ ਹੈ, ਇਸ ਕਰਕੇ ਪੰਜਾਬ ਹੁਣ ਗੈਂਗਸਟਰਾਂ ਦਾ ਪੰਜਾਬ ਕਹਿਲਾਉਣ ਲੱਗ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ