ਰੇਲ ਰੋਕੋ ਪ੍ਰੋਗਰਾਮ ਨੂੰ ਫੇਲ੍ਹ ਕਰਨ ਲਈ ਪੁਲਿਸ ਵਲੋਂ ਕਿਸਾਨਾਂ ਨੂੰ ਰੋਕਿਆ
ਗੁਰੂ ਹਰ ਸਹਾਏ, (ਫਿਰੋਜ਼ਪੁਰ), 4 ਦਸੰਬਰ (ਹਰਚਰਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਅਨੁਸਾਰ ਅੱਜ 4 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ 2 ਘੰਟੇ ਦਾ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਣਾ ਹੈ। ਇਸ ਪ੍ਰੋਗਰਾਮ ਨੂੰ ਫੇਲ੍ਹ ਕਰਨ ਲਈ ਪਹਿਲਾਂ ਪੁਲਿਸ ਪ੍ਰਸ਼ਾਸਨ ਵਲੋਂ ਤੜਕਸਾਰ ਕਿਸਾਨ ਆਗੂਆਂ ਦੇ ਘਰਾਂ ’ਚ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ ਤੇ ਹੁਣ ਇਕੱਠੇ ਹੋਏ ਕਿਸਾਨਾਂ ਨੂੰ ਡੀ. ਐਸ. ਪੀ. ਗੁਰੂ ਹਰ ਸਹਾਏ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪੁਲਿਸ ਫੋਰਸ ਫ਼ਾਜ਼ਿਲਕਾ ਫਿਰੋਜ਼ਪੁਰ ਰੋਡ ’ਤੇ ਸਥਿਤ ਗੁਰਦੁਆਰਾ ਪ੍ਰਗਟ ਸਾਹਿਬ ਕੋਲ ਕਿਸਾਨਾਂ ਨੂੰ ਅੱਗੇ ਫਿਰੋਜ਼ਪੁਰ ਜਾਣ ਤੋਂ ਰੋਕਿਆ ਗਿਆ ਹੈ। ਕਿਸਾਨ ਆਗੂ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ ਰੇਲ ਰੋਕੋ ਪ੍ਰੋਗਰਾਮ ਜੋ ਫ਼ਿਰੋਜ਼ਪੁਰ ਵਿਖੇ ਕੀਤਾ ਜਾ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਕਿਸਾਨਾਂ ਨੂੰ ਰਸਤੇ ਵਿਚ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਰੇਲ ਚੱਕਾ ਜਾਮ ਕਰਕੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।
;
;
;
;
;
;
;
;