ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਰੇਲਵੇ ਟਰੈਕ ਮੇਹਰਬਾਨਪੁਰਾ ਜਾਮ
ਜੰਡਿਆਲਾ ਗੁਰੂ, 5 ਦਸੰਬਰ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਬਿਜਲੀ ਸੋਧ ਬਿੱਲ 2025 ਦਾ ਖਰੜਾ ਰੱਦ ਕਰਾਉਣ ਲਈ, ਪ੍ਰੀਪੇਡ ਮੀਟਰ ਉਤਾਰ ਕੇ ਪੁਰਾਣੇ ਮੀਟਰ ਲਵਾਉਣ ਲਈ, ਜਨਤਕ ਜਾਇਦਾਦਾਂ ਸਰਕਾਰ ਵੱਲੋਂ ਜਬਰੀ ਵੇਚਣ ਦੇ ਵਿਰੋਧ ਵਿਚ ਅਤੇ ਹੋਰ ਮਸਲਿਆਂ ਦੇ ਸੰਬੰਧ ਵਿਚ ਅੱਜ 1 ਤੋ 3 ਵਜੇ ਤੱਕ ਦੇਵੀਦਾਸਪੁਰਾ ਰੇਲਵੇ ਟਰੈਕ ਉਤੇ ਰੇਲਾਂ ਰੋਕਣ ਦੇ ਦਿੱਤੇ ਸੱਦੇ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਨਾਕਾਮ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਡੀ ਤਾਦਾਦ ਵਿਚ ਕਿਸਾਨਾਂ ਵੱਲੋਂ ਦੇਵੀਦਾਸਪੁਰਾ ਤੋਂ ਇਕ ਕਿਲੋਮੀਟਰ ਦੀ ਦੂਰੀ ਉਤੇ ਹੀ ਰੇਲਵੇ ਟਰੈਕ ਮੇਹਰਬਾਨਪੁਰਾ ਵਿਖੇ ਜਾਮ ਲਗਾ ਦਿੱਤਾ ਗਿਆ ।
ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਘਟਨਾ ਨੂੰ ਰੋਕਣ ਲਈ ਕਿਸਾਨਾਂ ਨੂੰ ਰੇਲਵੇ ਟਰੈਕ ਨਾ ਜਾਮ ਕਰਨ ਦੇਣ ਲਈ ਬਹੁਤ ਵੱਡੀ ਪੱਧਰ ਉਤੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ । ਸਰਵਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਪੁਲਿਸ ਨੇ ਰਾਤ ਤੋਂ ਹੀ ਕਿਸਾਨਾਂ ਦੇ ਘਰਾਂ ਵਿਚ ਵੱਡੇ ਪੱਧਰ ਉਤੇ ਛਾਪੇਮਾਰੀ ਕਰਕੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਪੁਲਿਸ ਨੇ ਕਿਸਾਨਾਂ ਉਤੇ ਬਹੁਤ ਜ਼ੁਲਮ ਕੀਤਾ ਹੈ, ਜਿਸ ਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ ਉਹ ਥੋੜ੍ਹੀ ਹੈ।
;
;
;
;
;
;
;
;