ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਕਥਿਤ ਹਿੰਸਾ ਦੇ ਦੋਸ਼ਾਂ ਵਿਚਕਾਰ ਪ੍ਰਤਾਪ ਸਿੰਘ ਬਾਜਵਾ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
ਚੰਡੀਗੜ੍ਹ, 5 ਦਸੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਬੀਤੇ ਕੱਲ੍ਹ (4 ਦਸੰਬਰ) ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਕਥਿਤ ਹਿੰਸਾ, ਸੱਤਾ ਦੀ ਦੁਰਵਰਤੋਂ ਅਤੇ ਕਾਂਗਰਸੀ ਉਮੀਦਵਾਰਾਂ ਵਿਰੁੱਧ ਵਿਤਕਰੇ ਦੇ ਦੋਸ਼ਾਂ ਵਿਚਕਾਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਕਾਂਗਰਸ ਦਾ ਦੋਸ਼ ਹੈ ਕਿ 4 ਦਸੰਬਰ ਨੂੰ ਕਈ ਥਾਵਾਂ 'ਤੇ ਉਮੀਦਵਾਰਾਂ ਨੂੰ ਨਾ ਸਿਰਫ਼ ਰੋਕਿਆ ਗਿਆ ਸਗੋਂ ਹਿੰਸਾ, ਧਮਕੀਆਂ ਅਤੇ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਦਾ ਵੀ ਸਾਹਮਣਾ ਕਰਨਾ ਪਿਆ, ਜਿਸ ਨਾਲ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ 'ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ। ਮੁੱਖ ਜੱਜ ਦੇ ਸਾਹਮਣੇ ਜ਼ੁਬਾਨੀ ਸੁਣਵਾਈ ਹੋਈ ਤੇ ਉਨ੍ਹਾਂ ਜ਼ੁਬਾਨੀ ਬੇਨਤੀ ਸਵੀਕਾਰ ਕਰ ਲਈ ਅਤੇ ਮਾਮਲੇ ਨੂੰ ਸੋਮਵਾਰ, 8 ਦਸੰਬਰ, 2025 ਲਈ ਸੂਚੀਬੱਧ ਕਰਨ ਦਾ ਹੁਕਮ ਦਿੱਤਾ ਹੈ।
;
;
;
;
;
;
;
;