JALANDHAR WEATHER

ਭਾਕਿਯੂ ਕ੍ਰਾਂਤੀਕਾਰੀ ਵੱਲੋਂ ਮਜੀਠਾ ਰੇਲਵੇ ਸਟੇਸ਼ਨ ਨਜ਼ਦੀਕ ਰੇਲਵੇ ਲਾਈਨ 'ਤੇ ਧਰਨਾ

ਮਜੀਠਾ/ ਅੰਮ੍ਰਿਤਸਰ, 5 ਦਸੰਬਰ (ਜਗਤਾਰ ਸਿੰਘ ਸਹਿਮੀ )- ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉਤੇ ਰੇਲ ਰੋਕੋ ਪ੍ਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਕਨਵੀਨਰ ਸਵਿੰਦਰਪਾਲ ਮੋਲੋਵਾਲੀ ਦੀ ਅਗਵਾਈ ਵਿਚ ਮਿੱਥੇ ਸਮੇਂ ਅਨੁਸਾਰ ਰੇਲਵੇ ਸਟੇਸ਼ਨ ਮਜੀਠਾ ਨਜਦੀਕ ਰੇਲਵੇ ਟਰੈਕ ਤੇ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਕਨਵੀਨਰ ਸੁਵਿੰਦਰਪਾਲ ਮੋਲੋਵਾਲੀ ਨੇ ਕਿਹਾਂ ਕਿ ਇਹ ਧਰਨਾ ਪ੍ਰੀਪੇਡ ਮੀਟਰ ਉਤਾਰ ਕੇ ਪੁਰਾਣੇ ਮੀਟਰ ਲਗਾਉਣ ਲਈ, ਬਿਜਲੀ ਬਿਲ 2025 ਦਾ ਖਰੜਾ ਰੱਦ ਕਰਾਉਣ ਲਈ, ਜਨਤਕ ਜਾਇਦਾਤਾ ਜ਼ਬਤ ਕਰਕੇ ਵੇਚਣ ਦੇ ਵਿਰੋਧ ਵਿਚ ਅਤੇ ਹੋਰ ਭੱਖਦੀਆਂ ਜਨਤਕ ਮੰਗਾਂ ਸਬੰਧੀ ਕਿਸਾਨਾਂ ਵੱਲੋਂ ਉਲੀਕਿਆ ਗਿਆ ਸੀ, ਜਿਸ ਤਹਿਤ ਹੀ ਅੱਜ ਦਾ ਇਹ ਧਰਨਾ ਮਜੀਠਾ ਦੇ ਰੇਲਵੇ ਟਰੈਕ ਉੱਪਰ ਕਿਸਾਨਾਂ ਵੱਲੋਂ ਲਗਾਇਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਦੀ ਰੂਪ-ਰੇਖਾ ਹੋਰ ਤੇਜ਼ ਕੀਤੀ ਜਾਵੇਗੀ, ਜਿਸ ਦੀ ਸਾਰੀ ਜਿੰਮੇਵਾਰੀ ਕੇਂਦਰ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੁੰਦਰ ਪਾਲ ਮਲੋਵਾਲੀ ਨਾਲ ਆਗੂ ਰਾਮ ਲੁਭਾਇਆ,ਜੋਗਿੰਦਰ ਸਿੰਘ ਸੋਹੀਆ, ਗੁਰਮੀਤ ਸਿੰਘ ਤੇ ਹੋਰ ਬਹੁਤ ਸਾਰੇ ਆਗੂ ਅਤੇ ਮੈਂਬਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ