ਡਡਵਿੰਡੀ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਖਿਲਾਫ ਰੇਲ ਲਾਈਨ 'ਤੇ ਧਰਨਾ
ਡਡਵਿੰਡੀ, 5 ਦਸੰਬਰ (ਦਿਲਬਾਗ ਸਿੰਘ ਝੰਡ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਡਡਵਿੰਡੀ ਵਿਖੇ ਜਲੰਧਰ - ਫਿਰੋਜ਼ਪੁਰ ਰੇਲਵੇ ਲਾਈਨ ਉੱਤੇ ਧਰਨਾ ਲਗਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਕਰੀਬ 2 ਘੰਟੇ ਤੱਕ ਚੱਲੇ ਇਸ ਰੋਸ ਮੁਜ਼ਾਹਰੇ ਦੌਰਾਨ ਵੱਡੀ ਗਿਣਤੀ 'ਚ ਇਕੱਤਰ ਹੋਏ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ, ਜ਼ਿਲਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਅਤੇ ਜਿਲਾ ਖਜਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਤੇ ਡਾਕਾ ਮਾਰਦੀ ਆ ਰਹੀ ਹੈ ਅਤੇ ਹੁਣ ਬਿਜਲੀ ਸੋਧ ਬਿੱਲ 2025 ਦੀ ਆੜ ਵਿੱਚ ਬਿਜਲੀ ਦਾ ਨਿੱਜੀਕਰਨ ਕਰਕੇ ਕਿਸਾਨਾਂ ਮਜ਼ਦੂਰਾਂ ਨੂੰ ਬਿਜਲੀ ਤੋਂ ਵਾਂਝੇ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਬਿਜਲੀ ਵਿਭਾਗ ਲੋਕਾਂ ਦਾ ਸਾਂਝਾ ਅਦਾਰਾ ਸੀ ਜਿਸ ਦਾ ਨਿੱਜੀਕਰਨ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੀ ਦੇ ਸੱਦੇ 'ਤੇ 10 ਦਸੰਬਰ ਨੂੰ ਬਿਜਲੀ ਦੇ ਚਿੱਪ ਵਾਲੇ ਮੀਟਰ ਉਤਾਰ ਕੇ ਬਿਜਲੀ ਦਫਤਰਾਂ ਵਿੱਚ ਜਮਾ ਕਰਾਏ ਜਾਣਗੇ ਅਤੇ ਇਸ ਨੀਤੀ ਦਾ ਵਿਰੋਧ ਕੀਤਾ ਜਾਵੇਗਾ। ਉਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਬਿਜਲੀ ਸੋਧ ਬਿੱਲ 2025, ਅਮਰੀਕਾ ਨਾਲ ਕੀਤੇ ਗਏ ਕਪਾਹ, ਦੁੱਧ ਅਤੇ ਮੱਕਾ ਦੇ ਕਰ ਮੁਕਤ ਸਮਝੌਤੇ ਨੂੰ ਰੱਦ ਕਰੇ ਅਤੇ ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਿਜਲੀ ਸੋਧ ਬਿੱਲ ਨੂੰ ਤੁਰੰਤ ਰੱਦ ਕਰੇ। ਇਸ ਮੌਕੇ ਜਿਲਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ, ਖਜਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ, ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ, ਪੰਚ ਤਰਜਿੰਦਰ ਸਿੰਘ ਮੁਹਬਲੀਪੁਰ, ਜੋਨ ਮੀਤ ਪ੍ਰਧਾਨ ਮਨਦੀਪ ਸਿੰਘ ਮੁਹਬਲੀਪੁਰ, ਬਲਵਿੰਦਰ ਸਿੰਘ ਬਿੰਦਾ ਮੁਹਬਲੀਪੁਰ, ਜੋਗਾ ਸਿੰਘ ਜੋਨ ਪ੍ਰਧਾਨ, ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਸੋਢੀ, ਜੋਨ ਪ੍ਰੈਸ ਸਕੱਤਰ ਸਰਬਜੀਤ ਸਿੰਘ ਕਾਲੇਵਾਲ, ਭਜਨ ਕੋਰ, ਨਿੰਦਰ ਕੋਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਹਾਜ਼ਰ ਸੀ।
;
;
;
;
;
;
;
;