ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ 'ਤੇ ਉਤਾਰੂ- ਸੁਖਬੀਰ ਸਿੰਘ ਬਾਦਲ
ਇਆਲੀ/ਥਰੀਕੇ, 5 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ 'ਤੇ ਪੂਰੀ ਤਰ੍ਹਾਂ ਉਤਾਰੂ ਹੋ ਚੁੱਕੀ ਹੈ। ਉਸ ਨੇ ਬੀਤੇ ਦਿਨ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਪੁਲਿਸ ਰਾਹੀਂ ਹਰ ਹੱਥਕੰਡਾ ਅਪਣਾ ਕੇ ਵਿਰੋਧੀਆਂ ਨੂੰ ਪੇਪਰ ਭਰਨ ਤੋਂ ਰੋਕਿਆ ਹੈ। ਜਿਸ ਦੀ ਮਿਸਾਲ ਐਸ.ਐਸ.ਪੀ. ਪਟਿਆਲਾ ਦੀ ਵਾਇਰਲ ਹੋਈ ਇਕ ਵੀਡੀਓ ਤੋਂ ਮਿਲਦੀ ਹੈ। ਜਿਸ ਵਿਚ ਉਹ ਆਪਣੇ ਅਫਸਰਾਂ ਨੂੰ ਵਿਰੋਧੀਆ ਨੂੰ ਨਾਮਜ਼ਦਗੀਆਂ ਭਰਨ ਤੋਂ ਰੋਕਣ ਲਈ ਹਦਾਇਤਾਂ ਦੇ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰੂ ਨਾਨਕ ਦਰਬਾਰ ਝਾਡੇ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਨਤਮਸਤਕ ਹੋਣ ਸਮੇਂ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਝਾੜੂ ਵਾਲਿਆਂ ਨੂੰ ਪਤਾ ਹੈ ਕਿ ਹੁਣ ਇਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਹੋਣੀਆਂ ਹਨ । ਇਸ ਲਈ ਉਹ ਪੁਲਿਸ ਦਾ ਸਹਾਰਾ ਲੈ ਕੇ ਚੋਣਾਂ ਜਿੱਤਣ ਲਈ ਹਰ ਹੱਥਕੰਡਾ ਅਪਣਾ ਰਹੇ ਹਨ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਮਾਣਯੋਗ ਅਦਾਲਤ ਰਾਹੀਂ ਲੋਕਤੰਤਰ ਦਾ ਘਾਣ ਕਰਨ ਵਾਲੇ ਅਫਸਰਾਂ ਨੂੰ ਸਜਾ ਦਿਵਾ ਕੇ ਰਹਿਣਗੇ।
;
;
;
;
;
;
;
;
;