ਕਾਂਗਰਸੀ ਆਗੂ ਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕ ਰੰਧਾਵਾ ਵਿਰੁੱਧ ਅਕਾਲ ਤਖਤ ਦੇ ਜਥੇਦਾਰ ਨੂੰ ਕੀਤੀ ਸ਼ਿਕਾਇਤ
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਅਕਾਲ ਤਖਤ ਸਕੱਤਰੇਤ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ ਡੇਰਾ ਬਾਬਾ ਨਾਨਕ ਹਲਕੇ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਖਿਲਾਫ ਉਨ੍ਹਾਂ ਵਲੋਂ ਦਸਤਾਰ ਸਬੰਧੀ ਬੀਤੇ ਦਿਨੀਂ ਕੀਤੀ ਟਿੱਪਣੀ ਲਈ ਸ਼ਿਕਾਇਤ ਕਰਦਿਆਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।
ਜਥੇਦਾਰ ਨੂੰ ਸ਼ਿਕਾਇਤ ਪੱਤਰ ਸੌਂਪਣ ਬਾਅਦ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਡੇਰਾ ਬਾਬਾ ਨਾਨਕ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਵਿਧਾਇਕ ਵਲੋਂ ਕਥਿਤ ਤੌਰ ਉਤੇ ਦਸਤਾਰ ਬਾਰੇ ਜੋ ਟਿੱਪਣੀ ਕੀਤੀ ਗਈ ਸੀ, ਉਹ ਠੀਕ ਨਹੀਂ ਹੈ ਤੇ ਇਸ ਨਾਲ ਉਨ੍ਹਾਂ ਦੇ ਮਨ ਨੂੰ ਵੀ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਜਥੇਦਾਰ ਗੜਗੱਜ ਤੋਂ ਮੰਗ ਕੀਤੀ ਕਿ ਉਕਤ ਵਿਧਾਇਕ ਨੂੰ ਨੂੰ ਅਕਾਲ ਤਖਤ ਸਾਹਿਬ ਉਤੇ ਤਲਬ ਕੀਤਾ ਜਾਵੇ ਅਤੇ ਉਸ ਵਿਰੁੱਧ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਵੀ ਸਨ।
;
;
;
;
;
;
;
;
;