ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਦੋ ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਕੈਂਸਲ
ਲਹਿਰਾਗਾਗਾ, (ਸੰਗਰੂਰ) 5 ਦਸੰਬਰ (ਹਰਪਾਲ ਸਿੰਘ ਘਾਬਦਾਂ)- ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਲੰਘੇ ਦਿਨੀਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਹੋਏ ਸਨ। ਜਿਨ੍ਹਾਂ ਵਿਚੋਂ 2 ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਕੈਂਸਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਹਲਕਾ ਲਹਿਰਾ ਗਾਗਾ ਤੋਂ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਲੇਹਲ ਕਲਾਂ, ਜੋ ਕਿ ਭਾਈ ਕੀ ਪਸੌਰ ਚੋਣ ਤੋਂ ਲੜ ਰਹੇ ਸੀ, ਦੇ ਕਾਗਜ਼ ਕੈਂਸਲ ਹੋ ਗਏ ਹਨ।
ਇਸੇ ਤਰ੍ਹਾਂ ਬਲਰਾ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਗੁਰਜੰਟ ਸਿੰਘ ਚੋਟੀਆਂ ਦੇ ਵੀ ਕਾਗਜ਼ ਕੈਂਸਲ ਹੋ ਗਏ ਹਨ। ਕਾਂਗਰਸ ਕੈਂਸਲ ਹੋਣ ਤੋਂ ਬਾਅਦ ਕਾਂਗਰਸੀ ਉਮੀਦਵਾਰਾਂ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।
;
;
;
;
;
;
;
;
;