JALANDHAR WEATHER

ਫਾਜ਼ਿਲਕਾ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ 'ਚ 3 ਨੌਜਵਾਨਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਫ਼ਾਜ਼ਿਲਕਾ, 5 ਦਸੰਬਰ (ਪ੍ਰਦੀਪ ਕੁਮਾਰ)- ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ. ਨੇ ਸਾਂਝੇ ਆਪ੍ਰੇਸ਼ਨ ਤਹਿਤ ਨਾਕਾਬੰਦੀ ਦੌਰਾਨ ਤਿੰਨ ਨੌਜਵਾਨਾਂ ਨੂੰ ਕਰੋੜਾਂ ਦੀ ਹੇਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਨੌਜਵਾਨਾਂ ਵਿਚ ਇਕ ਨਾਬਾਲਿਗ ਵੀ ਸ਼ਾਮਲ ਹੈ। ਇਹ ਗ੍ਰਿਫ਼ਤਾਰੀ ਸਰਹੱਦੀ ਇਲਾਕੇ ਵਿਚ ਕੀਤੀ ਗਈ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹੇਰੋਇਨ ਦੀ ਖੇਪ ਪਾਕਿਸਤਾਨ ਤੋਂ ਭਾਰਤ ਵਿੱਚ ਭੇਜੀ ਗਈ ਸੀ।ਪੁਲਿਸ ਨੇ ਤਿੰਨਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ, ਜਲਾਲਾਬਾਦ ਇਲਾਕੇ ਵਿਚ ਸੀਆਈਏ ਸਟਾਫ਼ ਅਤੇ ਬੀ.ਐਸ.ਐਫ. ਦੀ 65 ਬਟਾਲੀਅਨ ਵਲੋਂ ਟੀ-ਪੁਆਇੰਟ ਢਾਣੀ ਮਾਘ ਸਿੰਘ ਨੇੜੇ ਸਾਂਝੀ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਆਉਂਦੇ ਨਜ਼ਰ ਆਏ। ਤਿੰਨਾਂ ਨੂੰ ਰੋਕਿਆ ਗਿਆ ਅਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 1 ਕਿਲੋਗ੍ਰਾਮ ਹੇਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਜਾਂਚ ਜਾਰੀ ਹੈ।
ਉਨ੍ਹਾਂ ਦੀ ਪਹਿਚਾਣ ਗਣੇਸ਼ ਸਿੰਘ, ਵਾਸੀ ਹਜਾਰਾ ਰਾਮ ਸਿੰਘ ਵਾਲਾ,ਅਮਰਿੰਦਰ ਸਿੰਘ, ਵਾਸੀ ਪਿੰਡ ਜੋਧਾ ਭੈਣੀ (ਹਾਲ ਬਸਤੀ ਕੇਰਾ ਵਾਲਾ)ਨਾਬਾਲਿਗ ਨੌਜਵਾਨ, ਵਾਸੀ ਪਿੰਡ ਮੋਹਰ ਸਿੰਘ ਵਾਲਾ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ