ਅਜਨਾਲਾ ਵਿਚ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਬਾਈਕਾਟ-ਹਰਪ੍ਰਤਾਪ ਸਿੰਘ ਅਜਨਾਲਾ
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਅਜਨਾਲਾ ਅਤੇ ਰਮਦਾਸ ਅੰਦਰ ਕਾਂਗਰਸ ਪਾਰਟੀ ਦੇ ਕੁਝ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਅਤੇ ਕੱਲ੍ਹ ਭਿੰਡੀ ਸੈਦਾਂ ਵਿਖੇ ਚੋਣਾਂ ਦੌਰਾਨ ਕੁਝ ਵਿਅਕਤੀਆਂ ਦੇ ਜ਼ਖਮੀ ਹੋਣ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਉਨ੍ਹਾਂ ਦੇ ਭਤੀਜੇ ਦਿਲਰਾਜ ਸਿੰਘ ਸਰਕਾਰੀਆ ਖ਼ਿਲਾਫ਼ ਮੁਕੱਦਮਾ ਦਰਜ ਹੋਣ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਅਜਨਾਲਾ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਬਾਈਕਾਟ ਕੀਤਾ ਹੈ।
ਇਹ ਜਾਣਕਾਰੀ ਅੱਜ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਅਜਨਾਲਾ ਸ਼ਹਿਰ ਅੰਦਰ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੰਦਿਆਂ ਦੱਸਿਆ ਕਿ ਹੋਰਨਾਂ ਹਲਕਿਆਂ ਵਾਂਗ ਹਲਕਾ ਅਜਨਾਲਾ ਅੰਦਰ ਵੀ ਸਰਕਾਰ ਵਲੋਂ ਧੱਕੇਸ਼ਾਹੀ ਕੀਤੀ ਗਈ ਅਤੇ ਕਈ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ ਤੇ ਸਰਕਾਰ ਵਲੋਂ ਜਾਣ-ਬੁੱਝ ਕੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਦਿਲਰਾਜ ਸਿੰਘ ਸਰਕਾਰੀਆ ਵਿਰੁੱਧ ਮੁਕਦਮਾ ਦਰਜ ਕੀਤਾ ਗਿਆ ਹੈ। ਉਹਨਾਂ ਸਪੱਸ਼ਟ ਕਰਦਿਆਂ ਕਿਹਾ ਕਿ ਹਲਕਾ ਅਜਨਾਲਾ ਅੰਦਰ ਕਾਂਗਰਸ ਪਾਰਟੀ ਵਲੋਂ ਚੋਣਾਂ ਨਹੀਂ ਲੜੀਆਂ ਜਾਣਗੀਆਂ ਅਤੇ ਹੁਣ ਤੋਂ ਕੁਝ ਸਮੇਂ ਬਾਅਦ ਹੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਜਿੰਨ੍ਹਾਂ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ, ਉਨ੍ਹਾਂ ਵਲੋਂ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਜਾਣਗੇ। ਇਸ ਮੌਕੇ ਡਾ. ਕੰਵਰਪ੍ਰਤਾਪ ਸਿੰਘ ਅਜਨਾਲਾ, ਪ੍ਰਧਾਨ ਦਵਿੰਦਰ ਸਿੰਘ ਡੈਮ, ਰਾਣਾ ਰਣਜੀਤ ਸਿੰਘ ਭੱਖਾ, ਅਮਨਦੀਪ ਸਿੰਘ ਝੰਡੇਰ ਅਤੇ ਮਨਪ੍ਰੀਤ ਸਿੰਘ ਸਾਰੰਗਦੇਵ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਹਾਜ਼ਰ ਸਨ।
;
;
;
;
;
;
;
;
;