ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ ਕਾਂਗਰਸੀ ਉਮੀਦਵਾਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਬਾਈਕਾਟ
ਰਾਜਾਸਾਂਸੀ, 6 ਦਸੰਬਰ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਪੂਰਨ ਤੌਰ ਉਤੇ ਬਾਈਕਾਟ ਕਰ ਦਿੱਤਾ ਗਿਆ ਹੈ।
ਇਸ ਮੌਕੇ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਵਲੋਂ ਐਸ. ਡੀ. ਐਮ. ਲੋਪੋਕੇ ਦੇ ਦਫਤਰ ਰਾਜਾਸਾਂਸੀ ਵਿਖੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਆਪ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ ਤੇ ਧੱਕੇਸ਼ਾਹੀ ਕਰਦਿਆਂ ਉਨ੍ਹਾਂ ਦੇ ਕਈ ਉਮੀਦਵਾਰ ਸਾਥੀਆਂ ਦੇ ਨਾਮਜ਼ਦਗੀ ਵੀ ਪੱਤਰ ਰੱਦ ਕਰ ਦਿੱਤੇ ਗਏ ਹਨ।
;
;
;
;
;
;
;
;
;