ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ 80 ਗ੍ਰਾਮ ਹੈਰੋਇਨ ਤੇ 2 ਲੱਖ 5 ਹਜ਼ਾਰ ਦੀ ਡਰੱਗ ਮਨੀ ਸਣੇ 2 ਕਾਬੂ
ਜਲੰਧਰ, 6 ਦਸੰਬਰ- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸੀ. ਆਈ. ਏ. ਜਲੰਧਰ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਟੀਮ ਨੇ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 80 ਗ੍ਰਾਮ ਹੈਰੋਇਨ ਅਤੇ 2,05,000 ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਜਾਣਕਾਰੀ ਦਿੰਦਿਆਂ ਸੀਪੀ ਜਲੰਧਰ ਨੇ ਦੱਸਿਆ ਕਿ 4 ਦਸੰਬਰ ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਟੀਮ ਵੱਲੋਂ ਕਾਰਵਾਈ ਕਰਦਿਆਂ ਫੋਕਲ ਪੁਆਇੰਟ ਜਲੰਧਰ ਤੋਂ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ਉਤੇ ਕਾਬੂ ਕੀਤਾ ਗਿਆ। ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਸਾਜਨ ਪੁੱਤਰ ਗੁਰਜੀਤ ਸਿੰਘ ਵਾਸੀ ਮਕਾਨ ਨੰਬਰ ਐਨ.ਬੀ.47 ਪ੍ਰੀਤ ਨਗਰ ਸੋਡਲ ਰੋਡ ਥਾਣਾ ਡਵੀਜ਼ਨ ਨੰਬਰ 8 ਜਲੰਧਰ ਅਤੇ ਪ੍ਰਭਜੋਤ ਉਰਫ ਪ੍ਰਭ ਪੁੱਤਰ ਜਸਪਾਲ ਵਾਸੀ ਮਕਾਨ ਨੰਬਰ 477 ਪ੍ਰੀਤ ਨਗਰ ਸੋਡਲ ਰੋਡ, ਜਲੰਧਰ ਵਜੋਂ ਹੋਈ। ਉਕਤ ਵਿਅਕਤੀਆਂ ਦੇ ਕਬਜ਼ੇ ਵਿਚੋਂ ਕੁੱਲ 80 ਗ੍ਰਾਮ ਹੈਰੋਇੰਨ ਸਮੇਤ 02 ਲੱਖ 5 ਹਜਾਰ ਰੁਪਏ ਦੀ ਬਰਾਮਦਗੀ ਕੀਤੀ ਗਈ । ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਹੇਠ ਥਾਣਾ ਡਵੀਜ਼ਨ ਨੰਬਰ 8 ਜਲੰਧਰ ਵਿਚ ਪਰਚਾ ਦਰਜ ਕੀਤਾ ਗਿਆ ਹੈ।
;
;
;
;
;
;
;
;
;