JALANDHAR WEATHER

ਤੀਜੇ ਵਨਡੇ 'ਚ ਭਾਰਤ ਨੇ 9 ਵਿਕਟਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ ਨੂੰ, 2-1 ਨਾਲ ਜਿੱਤੀ ਲੜੀ

ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼), 6 ਦਸੰਬਰ - ਭਾਰਤ ਨੇ ਤੀਸਰੇ ਇਕਦਿਨਾਂ ਮੈਚ ਵਿਚ ਦੱਖਣੀ ਅਫ਼ਰੀਕਾ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਕੇ.ਐਲ.ਰਾਹੁਲ ਨੇ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫ਼ਰੀਕਾ ਦੀ ਪੂਰੀ ਟੀਮ 47.5 ਓਵਰਾਂ ਵਿਚ 270 ਦੌੜਾਂ ਬਣਾ ਕੇ ਆਊਟ ਹੋ ਗਈ।
ਦੱਖਣੀ ਅਫ਼ਰੀਕਾ ਵਲੋਂ ਸਲਾਮੀ ਬੱਲੇਬਾਜ਼ ਕਵਿੰਟਨ ਡੀਕਾਕ ਨੇ 106 (89 ਗੇਂਦਾਂ) ਦੌੜਾਂ ਬਣਾਈਆਂ ਜਦਕਿ ਕਪਤਾਨ ਟੇਂਬਾ ਬਾਵੁਮਾ ਨੇ 48 (67 ਗੇਂਦਾਂ) ਦੌੜਾਂ ਬਣਾਈਆਂ। ਭਾਰਤ ਵਲੋਂ ਸਪਿੰਨ ਗੇਂਦਬਾਜ਼ ਕੁਲਦੀਪ ਯਾਦਵ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 10 ਓਵਰਾਂ 'ਚ 41 ਗੇਂਦਾਂ ਦੇ ਕੇ 4 ਅਤੇ ਪ੍ਰਸਿੱਧ ਕ੍ਰਿਸ਼ਨਾ ਨੇ ਵੀ 9.5 ਓਵਰਾਂ ਵਿਚ 67 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਨਿਰਧਾਰਤ ਟੀਚਾ ਇਕ ਵਿਕਟ ਦੇ ਨੁਕਸਾਨ 'ਤੇ 39.5 ਓਵਰਾਂ ਵਿਚ ਪੂਰਾ ਕਰ ਲਿਆ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 116 (121 ਗੇਂਦਾਂ) ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਨੇ ਵੀ 75 (73 ਗੇਂਦਾਂ) ਅਤੇ ਵਿਰਾਟ ਕੋਹਲੀ ਨੇ ਨਾਬਾਦ 65 (45 ਗੇਂਦਾਂ) ਦੌੜਾਂ ਬਣਾਈਆਂ। ਇਸ ਜਿੱਤ ਦੇ ਨਾਲ ਹੀ ਭਾਰਤ ਦੀ ਟੀਮ ਨੇ 3 ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ