ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਲੋਕਤੰਤਰ ਦਾ ਹੋ ਰਿਹਾ ਘਾਣ : ਸੁਖਪਾਲ ਸਿੰਘ ਖਹਿਰਾ
ਭੁਲੱਥ,7 ਦਸੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਸ਼ਰੇਆਮ ਲੋਕਤੰਤਰ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਟੇਟ ਇਲੈਕਸ਼ਨ ਕਮਿਸ਼ਨ ਦੀ ਚੁੱਪ ਹੈਰਾਨੀਜਨਕ ਹੈ।
ਉਨ੍ਹਾਂ ਕਿਹਾ ਕਿ ਮੈਂ ਖੁਦ ਭੁਲੱਥ ਵਿਚ ਕਾਂਗਰਸ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਉਤੇ ਇਤਰਾਜ਼ ਪ੍ਰਗਟ ਕਰਦਿਆਂ ਤੇ ਕਪੂਰਥਲਾ ਪੁਲਿਸ ਵੱਲੋਂ ਫੈਲਾਈ ਦਹਿਸ਼ਤ ਬਾਰੇ ਘੱਟੋ ਘੱਟ 10 ਵਿਸਥਾਰ ਪੂਰਵਕ ਸ਼ਿਕਾਇਤਾਂ ਈਮੇਲ ਕੀਤੀਆਂ ਹਨ, ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ, ਜਿਸ ਕਰਕੇ ਸਟੇਟ ਇਲੈਕਸ਼ਨ ਦੀ ਚੁੱਪੀ ਨਿੰਦਣਯੋਗ ਹੈ। ਜਿਸ ਤੋਂ ਜ਼ਾਹਿਰ ਹੁੰਦਾ ਹੈ ,ਕਿ ਇਲੈਕਸ਼ਨ ਕਮਿਸ਼ਨ ਆਪਣੀ ਸੰਵਿਧਾਨਿਕ ਜਿੰਮੇਵਾਰੀ ਵਿੱਚ ਪੂਰੀ ਤਰ੍ਹਾਂ ਅਸਫਲ ਲੱਗ ਰਿਹਾ ਹੈ। ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੂਬਾ ਪੰਜਾਬ ਇਕ ਪੁਲਿਸ ਸਟੇਟ ਬਣ ਕੇ ਰਹਿ ਗਿਆ ਹੈ ਤੇ ਇਲੈਕਸ਼ਨ ਕਮਿਸ਼ਨ ਮੂਕ ਦਰਸ਼ਕ ਬਣੀ ਬੈਠਾ ਹੈ।
;
;
;
;
;
;
;
;
;