ਟਰੈਕਟਰ ਟਰਾਲੀ ਤੇ ਕਾਰ ਦੀ ਟੱਕਰ 'ਚ 2 ਦੀ ਮੌਤ, 2 ਗੰਭੀਰ ਜ਼ਖ਼ਮੀ
ਨੌਸ਼ਹਿਰਾ ਮੱਝਾ ਸਿੰਘ, 7 ਦਸੰਬਰ (ਰਵੀ ਭਗਤ)-ਸਥਾਨਕ ਨੈਸ਼ਨਲ ਹਾਈਵੇ ਦੇ ਪਿੰਡ ਸੁਚੇਤਗੜ੍ਹ ਨੇੜੇ ਇਕ ਟਰੈਕਟਰ-ਟਰਾਲੀ ਤੇ ਸਵਿਫਟ ਡਿਜ਼ਾਇਰ ਕਾਰ ਦੀ ਭਿਆਨਕ ਟੱਕਰ ਦਰਮਿਆਨ ਇਕ ਵਿਅਕਤੀ ਤੇ ਔਰਤ ਦੀ ਮੌਤ ਹੋ ਗਈ ਅਤੇ 2 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵਲੋਂ 108 ਉਤੇ ਕਾਲ ਕਰਕੇ ਹਸਪਤਾਲ ਪਹੁੰਚਾਇਆ ਗਿਆ। ਇਹ ਐਕਸੀਡੈਂਟ ਇੰਨਾ ਭਿਆਨਕ ਸੀ ਕਿ ਕਾਰ ਵਿਚੋਂ ਲਾਸ਼ ਨੂੰ ਬਹੁਤ ਹੀ ਜੱਦੋ-ਜਹਿਦ ਨਾਲ ਬਾਹਰ ਕੱਢਿਆ ਗਿਆ।
;
;
;
;
;
;
;
;