JALANDHAR WEATHER

ਪਿੰਡ ਭਰਾਜ ਦਾ ਸਰਪੰਚ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਰੋਸ ਵਜੋਂ ਆਪ ਛੱਡ ਕੇ ਕਾਂਗਰਸ ’ਚ ਸ਼ਾਮਿਲ

ਭਵਾਨੀਗੜ੍ਹ, 7 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਬਲਾਕ ਸੰਮਤੀ ਚੰਨੋਂ ਜੋਨ ਤੋਂ ਕਾਂਗਰਸੀ ਆਗੂ ਹਰਜੀਤ ਕੌਰ ਪਤਨੀ ਜਸਵੀਰ ਸਿੰਘ ਸਾਬਕਾ ਸਰਪੰਚ ਭਰਾਜ ਦੇ ਨਾਮਜ਼ਦਗੀ ਪੱਤਰ ਰੱਦ ਕਰਾਉਣ ਦੇ ਰੋਸ ਵਜੋਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਪਿੰਡ ਦੇ ਮੌਜੂਦਾ ਸਰਪੰਚ ਅਮਰੀਕ ਸਿੰਘ ਨੇ ਆਮ ਆਦਮੀ ਪਾਰਟੀ ਦਾ ਪੱਲਾ ਛੱਡਦਿਆਂ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਸ ਦਾ ਸ਼੍ਰੀ ਸਿੰਗਲਾ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਇਸ ਸਬੰਧੀ ਕਰਵਾਏ ਸਮਾਗਮ ਵਿਚ ਬੋਲਦਿਆਂ ਸਿੰਗਲਾ ਨੇ ਕਿਹਾ ਕਿ ਜ਼ਬਰਦਸਤੀ ਜਾਂ ਧੱਕੇਸ਼ਾਹੀ ਲੋਕਾਂ ਦੇ ਫ਼ਤਵੇ ਨੂੰ ਦਬਾਅ ਨਹੀਂ ਸਕਦੀ। ਉਨ੍ਹਾਂ ਵੋਟਰਾਂ ਨੂੰ ਚੋਣਾਂ ਵਿਚ ਨਾਮਜ਼ਦਗੀ ਪੱਤਰ ਰੱਦ ਕਰਵਾ ਕੇ ਚੋਣ ਜਿੱਤਣ ਵਾਲੇ ਆਪ ਦੇ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਕਰਾਉਣ ਦੀ ਅਪੀਲ ਕਰਦਿਆਂ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉੁਣ ਦਾ ਸੱਦਾ ਦਿੱਤਾ। ਇਸੇ ਤਰ੍ਹਾਂ ਹੀ ਪਿੰਡ ਫੱਗੂਵਾਲਾ ਵਿਖੇ ਵਿਖੇ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਕਲੱਬ ਦੇ ਸਾਬਕਾ ਪ੍ਰਧਾਨ ਲਾਭ ਸਿੰਘ ਨਾਟੀ ਨੂੰ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਫੱਗੂੁਵਾਲਾ ਦੇ ਉਮੀਦਵਾਰ ਹਰੀ ਸਿੰਘ ਫੱਗੂਵਾਲਾ, ਫੱਗੂਵਾਲਾ ਜੋਨ ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਕੌਰ, ਸੁਖਚੈਨ ਸਿੰਘ ਰਾਮਪੁਰਾ, ਹਰਜਿੰਦਰ ਸਿੰਘ ਮੰਨਾ, ਨਿਰਪਜੀਤ ਸਿੰਘ, ਗੁਰਪ੍ਰੀਤ ਸਿੰਘ ਕੰਧੋਲਾ, ਸਾਬਕਾ ਸਰਪੰਚ ਕਰਮਜੀਤ ਸਿੰਘ, ਜਗਤਾਰ ਸ਼ਰਮਾਂ ਨਮਾਂਦਾ, ਰਣਜੀਤ ਸਿੰਘ ਤੂਰ, ਟਹਿਲ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ