ਅਸ਼ਵਨੀ ਸ਼ਰਮਾ ਨੇ ਭਾਜਪਾ ਉਮੀਦਵਾਰ ਕਿਰਨ ਬਾਲਾ ਦੇ ਹੱਕ ਵਿਚ ਕੀਤਾ ਪ੍ਰਚਾਰ
ਭਵਾਨੀਗੜ੍ਹ, 7 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਭਵਾਨੀਗੜ੍ਹ ਦੇ ਬਲਾਕ ਸੰਮਤੀ ਦੇ ਭੱਟੀਵਾਲਕਲਾਂ ਜ਼ੋਨ ਤੋਂ ਭਾਰਤੀ ਜਨਤਾ ਪਾਰਟੀ ਦੇ ਇਕੋ ਉਮੀਦਵਾਰ ਕਿਰਨ ਬਾਲਾ ਅਤੇ ਜ਼ਿਲ੍ਹਾ ਪ੍ਰੀਸ਼ਦ ਫੱਗੂਵਾਲਾ ਜ਼ੋਨ ਜਗਸੀਰ ਸਿੰਘ ਖੇੜੀਚੰਦਵਾਂ ਦੇ ਹੱਕ ਵਿਚ ਅੱਜ ਪਿੰਡ ਭੱਟੀਵਾਲ ਕਲਾਂ ਵਿਖੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ 18 ਸੂਬਿਆਂ ਵਿਚ ਭਾਜਪਾ ਦੀ ਸਰਕਾਰ ਹੈ, ਜਿਥੇ ਵੀ ਭਾਜਪਾ ਦੀ ਸਰਕਾਰ ਉਸ ਸੂਬੇ ਨੇ ਵੱਡੇ ਪੱਧਰ ’ਤੇ ਵਿਕਾਸ ਦੀਆਂ ਲੀਹਾਂ ਨੂੰ ਛੂਹਿਆ ਹੈ, ਕਿਉਂਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਮਿਲ ਕੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀਆਂ ਹਨ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਿਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਘੇ ਅਦਾਕਾਰ ਹੌਬੀ ਧਾਲੀਵਾਲ ਨੇ ਵੀ ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ’ਤੇ ਬਲਾਕ ਸੰਮਤੀ ਭੱਟੀਵਾਲ ਜੋਨ ਤੋਂ ਉਮੀਦਵਾਰ ਕਿਰਨ ਬਾਲਾ ਦੇ ਪਤੀ ਪਰਮਜੀਤ ਸ਼ਰਮਾ ਭੱਟੀਵਾਲ , ਗੁਰਤੇਜ ਸਿੰਘ ਝਨੇੜੀ ਕਨਵੀਨਰ ਟਰਾਂਸਪੋਰਟ ਸੈਲ ਪੰਜਾਬ ਭਾਜਪਾ, ਦਰਸ਼ਨ ਸਿੰਘ ਨੇਣੈਵਾਲ, ਰਣਦੀਪ ਸਿੰਘ ਦਿਓਲ, ਸੁਖਜਿੰਦਰ ਸਿੰਘ ਰੀਟੂ, ਗ਼ਮੀ ਕਲਿਆਣ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਆਗੂ ਹਾਜ਼ਰ ਸਨ।
;
;
;
;
;
;
;
;