328 ਸਰੂਪਾਂ ਦੇ ਮਾਮਲੇ 'ਚ ਵੱਡੀ ਕਾਰਵਾਈ, -ਸ਼੍ਰੋਮਣੀ ਕਮੇਟੀ ਦੇ ਤਤਕਾਲੀ ਮੁੱਖ ਸਕੱਤਰ ਸਣੇ 16 ਖਿਲਾਫ ਪਰਚਾ ਦਰਜ
ਅੰਮ੍ਰਿਤਸਰ, 7 ਦਸੰਬਰ- ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ 'ਚ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਮੁੱਖ ਸਕੱਤਰ ਸਣੇ 16 ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਪਿਛਲੇ ਪੰਜ ਸਾਲਾਂ ਤੋਂ ਪੰਥਕ ਹੋਕਾ ਤਹਿਤ ਬਲਦੇਵ ਸਿੰਘ ਵਡਾਲਾ 328 ਸਰੂਪਾਂ ਦੇ ਇਨਸਾਫ ਲਈ ਕਰ ਰਹੇ ਸਨ ਮੰਗ। ਅੱਜ ਪੰਥਕ ਹੋਕਾ ਤੇ ਮਹਾ ਪੰਚਾਇਤ ਤਹਿਤ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਐਸਜੀਪੀਸੀ ਦੇ 16 ਅਧਿਕਾਰੀਆਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ।
;
;
;
;
;
;
;
;