JALANDHAR WEATHER

ਵੰਦੇ ਮਾਤਰਮ ਦੇ 150 ਸਾਲ ਪੂਰੇ, ਲੋਕ ਸਭਾ ’ਚ ਚਰਚਾ ਅੱਜ

ਨਵੀਂ ਦਿੱਲੀ, 8 ਦਸੰਬਰ- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਛੇਵੇਂ ਦਿਨ ਲੋਕ ਸਭਾ ਵਿਚ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ 'ਤੇ ਚਰਚਾ ਹੋਵੇਗੀ। ਇਸ ਚਰਚਾ ਲਈ 10 ਘੰਟੇ ਦਾ ਸਮਾਂ ਰੱਖਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 12 ਵਜੇ ਚਰਚਾ ਦੀ ਸ਼ੁਰੂਆਤ ਕਰਨਗੇ।

ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਕੇਂਦਰੀ ਮੰਤਰੀ ਸਰਕਾਰ ਵਲੋਂ ਹਿੱਸਾ ਲੈਣਗੇ। ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਗੌਰਵ ਗੋਗੋਈ ਸਮੇਤ ਅੱਠ ਸੰਸਦ ਮੈਂਬਰ ਮੁੱਖ ਵਿਰੋਧੀ ਕਾਂਗਰਸ ਪਾਰਟੀ ਵਲੋਂ ਬੋਲਣਗੇ। ਹੋਰ ਪਾਰਟੀਆਂ ਦੇ ਸੰਸਦ ਮੈਂਬਰ ਵੀ ਬੋਲਣਗੇ।

ਭਾਰਤ ਸਰਕਾਰ ਰਾਸ਼ਟਰੀ ਗੀਤ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਮਨਾਉਣ ਲਈ ਇਕ ਸਾਲ ਭਰ ਚੱਲਣ ਵਾਲਾ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। 2 ਦਸੰਬਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਾਰੀਆਂ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਇਕ ਮੀਟਿੰਗ ਬੁਲਾਈ ਸੀ ਤੇ ਇਹ ਫ਼ੈਸਲਾ ਕੀਤਾ ਗਿਆ ਕਿ ਵੰਦੇ ਮਾਤਰਮ 'ਤੇ 8 ਦਸੰਬਰ ਨੂੰ ਲੋਕ ਸਭਾ ਅਤੇ 9 ਦਸੰਬਰ ਨੂੰ ਰਾਜ ਸਭਾ ਵਿਚ ਚਰਚਾ ਕੀਤੀ ਜਾਵੇਗੀ।

ਭਾਰਤ ਦਾ ਰਾਸ਼ਟਰੀ ਗੀਤ ਵੰਦੇ ਮਾਤਰਮ ਬੰਕਿਮ ਚੰਦਰ ਚੈਟਰਜੀ ਦੁਆਰਾ 7 ਨਵੰਬਰ, 1875 ਨੂੰ ਅਕਸ਼ੈ ਨੌਮੀ ਦੇ ਸ਼ੁਭ ਮੌਕੇ 'ਤੇ ਲਿਖਿਆ ਗਿਆ ਸੀ। ਇਹ ਪਹਿਲੀ ਵਾਰ ਉਨ੍ਹਾਂ ਦੇ ਨਾਵਲ ਆਨੰਦਮਠ ਦੇ ਹਿੱਸੇ ਵਜੋਂ ਉਨ੍ਹਾਂ ਦੇ ਰਸਾਲੇ ਬੰਗਦਰਸ਼ਨ ਵਿਚ ਪ੍ਰਕਾਸ਼ਿਤ ਹੋਇਆ ਸੀ।

1896 ਵਿਚ ਰਬਿੰਦਰਨਾਥ ਟੈਗੋਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਸੈਸ਼ਨ ਵਿਚ ਸਟੇਜ 'ਤੇ ਵੰਦੇ ਮਾਤਰਮ ਗਾਇਆ। ਇਹ ਪਹਿਲਾ ਮੌਕਾ ਸੀ ਜਦੋਂ ਇਸ ਗੀਤ ਨੂੰ ਜਨਤਕ ਤੌਰ 'ਤੇ ਰਾਸ਼ਟਰੀ ਪੱਧਰ 'ਤੇ ਗਾਇਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ