ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਦਿੱਲੀ ਦੇ ਮੁੱਖ ਮੰਤਰੀ
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਕੈਬਿਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪ੍ਰਵੇਸ਼ ਵਰਮਾ, ਅਸੀਸ ਸੂਦ, ਕਪਿਲ ਮਿਸ਼ਰਾ ਆਦਿ ਮੌਜੂਦ ਸਨ।
ਸ੍ਰੀ ਦਰਬਾਰ ਸਾਹਿਬ ਪਹੁੰਚਣ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਪਲਾਜਾ ਵਿਖੇ ਭਾਜਪਾ ਆਗੂਆਂ ਵਲੋਂ ਰੇਖਾ ਗੁਪਤਾ ਅਤੇ ਉਨ੍ਹਾਂ ਨਾਲ ਆਏ ਮੰਤਰੀਆਂ ਨੂੰ ਸਨਮਾਨਿਤ ਕੀਤਾ।
;
;
;
;
;
;
;
;