328 ਪਾਵਨ ਸਰੂਪਾਂ ਦੇ ਮਾਮਲੇ ਵਿਚ ਦਰਜ ਐਫ਼.ਆਈ.ਆਰ. ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ 11 ਦਸੰਬਰ ਨੂੰ ਸੱਦੀ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਵਲੋਂ 328 ਪਾਵਨ ਸਰੂਪ ਮਾਮਲੇ ਵਿਚ ਬੀਤੇ ਦਿਨ ਦਰਜ ਕੀਤੀ ਐਫ਼.ਆਈ.ਆਰ. ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਸ਼੍ਰੋਮਣੀ ਕਮੇਟੀ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 11 ਦਸੰਬਰ ਨੂੰ ਬੁਲਾਈ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਐਸ.ਜੀ.ਪੀ.ਸੀ. ਨੇ ਸਿੰਘ ਸਾਹਿਬਾਨ ਦੇ ਆਦੇਸ਼ ਤੋਂ ਬਾਅਦ ਆਪਣੇ ਪੱਧਰ ’ਤੇ ਪਹਿਲੋਂ ਹੀ ਜਾਂਚ ਕਰਕੇ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਰਕਾਰ ਵਲੋਂ 16 ਸ਼੍ਰੋਮਣੀ ਕਮੇਟੀ ਕਰਮਚਾਰੀਆਂ ਤੇ ਅਧਿਕਾਰੀਆਂ ਵਿਰੁੱਧ ਦਰਜ ਕੀਤੀ ਐਫ਼.ਆਈ.ਆਰ. ਤੋਂ ਬਾਅਦ ਇਸ ਮਾਮਲੇ ’ਤੇ ਅੰਤਰਿੰਗ ਕਮੇਟੀ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਮੇਟੀ ਮੈਂਬਰਾਂ ਵਲੋਂ ਵਿਚਾਰ ਕੀਤੀ ਜਾਵੇਗੀ।
;
;
;
;
;
;
;
;