ਕਿਸਾਨਾਂ ਵਲੋਂ ਬਿਜਲੀ ਸੋਧ ਬਿੱਲ 2025 ਦੇ ਵਿਰੋਧ 'ਚ ਧਰਨਾ
ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਵੱਖ- ਵੱਖ ਕਿਸਾਨ ਅਤੇ ਮਲਾਜਮ-ਪੈਨਸ਼ਨਰਜ ਜਥੇਬੰਦੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ-2025 ਦੇ ਵਿਰੋਧ ਵਿਚ ਸਥਾਨਕ ਪਾਵਰਕਾਮ ਦੇ ਐਸ ਡੀ ਓ ਦਿਹਾਤੀ ਦੇ ਦਫਤਰ ਅੱਗੇ ਧਰਨਾ ਦੇਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਜਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ,ਹਰਮੇਲ ਸਿੰਘ ਮਹਿਰੋਕ, ਜਗਦੇਵ ਸਿੰਘ ਬਾਹੀਆ ਆਦਿ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਪੰਜਾਬ ਸਰਕਾਰ ਪੰਜਾਬ ਰਾਜ ਬਿਜਲੀ ਬੋਰਡ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਲਈ ਤੁਲੀਆਂ ਹੋਈਆਂ ਹਨ।
ਬਿਜਲੀ ਬੋਰਡ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਜਾਣ ਤੋਂ ਬਚਾਉਣ ਲਈ ਕਿਸਾਨਾਂ ਸਮੇਤ ਮੁਲਾਜਮ ਜਥੇਬੰਦੀਆਂ ਨੂੰ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।ਇਸ ਸਮੇ ਬਿਜਲੀ ਬਿੱਲ ਫੂਕਕੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਬਿਜਲੀ ਬਿੱਲ ਵਾਪਸ ਨਾਂ ਲਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਰਣਦੀਪ ਕੌਰ ਰਟੋਲਾਂ,ਬਿੰਦਰਪਾਲ ਛਾਜਲੀ,ਮਲਕੀਤ ਸਿੰਘ ਲਖਮੀਰਵਾਲਾ,ਲਖਵਿੰਦਰ ਸਿੰਘ, ਦਰਸ਼ਨ ਸਿੰਘ, ਯਾਦਵਿੰਦਰ ਸਿੰਘ ਚੱਠੇ ਨੱਕਟੇ ਅਤੇ ਭਗਵਾਨ ਸਿੰਘ ਸੁਨਾਮ, ਸੁਖਪਾਲ ਸਿੰਘ ਮਾਣਕ ਕਣਕ ਵਾਲਾ ਅਤੇ ਬਲਜੀਤ ਸਿੰਘ ਮਾਡਲ ਟਾਊਨ ਆਦਿ ਮੌਜੂਦ ਸਨ।
;
;
;
;
;
;
;
;