27 ਦਸੰਬਰ ਨੂੰ ਹੀ ਮਨਾਇਆ ਜਾਵੇਗਾ ਦਸਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ : ਜਥੇਦਾਰ ਗੜਗੱਜ
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਕਿ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਪਹਿਲਾਂ ਤੋਂ ਨਿਰਧਾਰਿਤ ਮਿਤੀ ਅਨੁਸਾਰ 27 ਦਸੰਬਰ ਨੂੰ ਹੀ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾਂ ਸਿੱਖ ਸੰਗਤਾਂ ਪ੍ਰਕਾਸ਼ ਦਿਹਾੜਿਆਂ ਨੂੰ ਸਮਰਪਿਤ ਕਈ ਕਈ ਦਿਨ ਸਮਾਗਮ ਕਰਦੀਆਂ ਹਨ, ਇਸ ਕਰਕੇ ਜਿਹੜੀਆਂ ਸੰਗਤਾਂ ਚਾਹੁਣ ਉਹ ਇਸ ਪ੍ਰਕਾਸ਼ ਗੁਰਪੁਰਬ ਨੂੰ ਕਿਸੇ ਹੋਰ ਮਿਤੀਆਂ ਨੂੰ ਵੀ ਮਨਾ ਸਕਦੀਆਂ ਹਨ।
ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਗੁਰਪੁਰਬ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇੱਕੋ ਦਿਨ ਆਉਣ ਕਰਕੇ ਸੰਗਤਾਂ ਵਿਚ ਦੁਬਿਧਾ ਪਾਈ ਜਾ ਰਹੀ ਸੀ।
;
;
;
;
;
;
;
;