ਮਾਨਸਿਕ ਤੌਰ ’ਤੇ ਪ੍ਰੇਸ਼ਾਨ ਅਤੇ ਇਕੱਲੇ ਰਹਿਣ ਕਾਰਨ ਢਾਬਾ ਮਾਲਕ ਨੇ ਕੀਤੀ ਖੁਦਕੁਸ਼ੀ
ਮਾਛੀਵਾੜਾ ਸਾਹਿਬ, 8 ਦਸੰਬਰ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਦੁਸਹਿਰਾ ਗਰਾਊਂਡ ਨੇੜ੍ਹੇ ਬੀਤੀ ਰਾਤ ਇਕ ਢਾਬਾ ਮਾਲਕ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪ੍ਰੇਮ ਵੈਸ਼ਨੂੰ ਢਾਬਾ ਦੇ ਮਾਲਕ ਅਮਰਜੀਤ ਸਿੰਘ ਢਾਬਾ ਚਲਾਉਂਦਾ ਸੀ ਅਤੇ ਇਕੱਲਾ ਹੀ ਰਹਿੰਦਾ ਸੀ। ਢਾਬਾ ਮਾਲਕ ਅਮਰਜੀਤ ਸਿੰਘ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਸੀ ਤੇ ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ। ਅੱਜ ਸਵੇਰੇ ਜਦੋਂ ਢਾਬਾ ਖੋਲ੍ਹਿਆ ਗਿਆ ਤਾਂ ਅਮਰਜੀਤ ਸਿੰਘ ਛੱਤ ਵਿਚ ਲੱਗੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੋਈ ਸੀ।
ਥਾਣਾ ਮੁਖੀ ਸਬ ਇੰਸਪੈਕਟਰ ਪਵਿੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮ ਵਲੋਂ ਢਾਬੇ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਪਰ ਉਥੋਂ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ, ਜਿਸ ਤੋਂ ਪਤਾ ਲੱਗ ਸਕੇ ਕਿ ਉਸ ਨੇ ਖੁਦਕੁਸ਼ੀ ਕਿਉਂ ਕੀਤੀ। ਪੁਲਿਸ ਅਨੁਸਾਰ ਇਕੱਲੇਪਣ ਕਾਰਨ ਅਮਰਜੀਤ ਸਿੰਘ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖੌਫ਼ਨਾਕ ਕਦਮ ਚੁੱਕ ਲਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਕਰਵਾਉਣ ਲਈ ਮੁਰਦਾਘਰ ਵਿਚ ਰਖਵਾ ਦਿੱਤਾ ਹੈ।
;
;
;
;
;
;
;
;