ਲੋਕ ਸਭਾ 'ਚ ਬੋਲੀ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ, ਦੱਸਿਆ ਕਿਉਂ ਬਹਿਸ ਕਰਵਾਉਣਾ ਚਾਹੁੰਦੀ ਹੈ ਸਰਕਾਰ
ਨਵੀਂ ਦਿੱਲੀ, 8 ਦਸੰਬਰ-ਲੋਕ ਸਭਾ ਵਿਚ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ 'ਤੇ ਚਰਚਾ ਦੌਰਾਨ, ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ, "ਅੱਜ ਸਦਨ ਵਿਚ ਵੰਦੇ ਮਾਤਰਮ 'ਤੇ ਬਹਿਸ ਦੇ ਦੋ ਕਾਰਨ ਹਨ-ਪਹਿਲਾ, ਪੱਛਮੀ ਬੰਗਾਲ ਵਿੱਚ ਚੋਣਾਂ ਆ ਰਹੀਆਂ ਹਨ। ਅਜਿਹੀ ਸਥਿਤੀ ਵਿਚ, ਸਾਡੇ ਪ੍ਰਧਾਨ ਮੰਤਰੀ ਆਪਣੀ ਭੂਮਿਕਾ ਸਥਾਪਤ ਕਰਨਾ ਚਾਹੁੰਦੇ ਹਨ ਅਤੇ ਦੂਜਾ, ਸਰਕਾਰ ਆਜ਼ਾਦੀ ਲਈ ਲੜਨ ਵਾਲਿਆਂ ਅਤੇ ਦੇਸ਼ ਲਈ ਕੁਰਬਾਨੀ ਦੇਣ ਵਾਲਿਆਂ 'ਤੇ ਨਵੇਂ ਦੋਸ਼ ਲਗਾਉਣ ਦਾ ਮੌਕਾ ਚਾਹੁੰਦੀ ਹੈ। ਅਜਿਹਾ ਕਰਕੇ, ਸਰਕਾਰ ਜਨਤਾ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਤੋਂ ਦੇਸ਼ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ..."
;
;
;
;
;
;
;