ਵਿਧਾਇਕ ਦੇ ਸਾਬਕਾ ਪੀ.ਏ. ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ ,ਪਾਰਟੀ ਪ੍ਰਧਾਨ ਨੇ ਕੀਤਾ ਸਨਮਾਨਿਤ
ਤਪਾ ਮੰਡੀ ( ਬਰਨਾਲਾ ),8 ਦਸੰਬਰ ( ਵਿਜੇ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਬੱਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪੀ.ਏ. ਰਹਿ ਚੁੱਕੇ ਸੁਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਮੇਂ ਅਕਾਲੀ ਦਲ ਨੂੰ ਵੱਡਾ ਬੱਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸੁਰਿੰਦਰ ਸਿੰਘ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੈਲਦਾਰ ਬੀਰਇੰਦਰ ਸਿੰਘ ਅਤੇ ਪਾਰਟੀ ਦੇ ਹੋਰ ਆਗੂ ਹਾਜ਼ਰ ਸਨ।
;
;
;
;
;
;
;