ਮੈਂ ਬੇਈਮਾਨ ਤੇ ਭ੍ਰਿਸ਼ਟ ਪ੍ਰਧਾਨ ਨਾਲ ਖੜ੍ਹਾ ਹੋਣ ਤੋਂ ਇਨਕਾਰ ਕਰਦੀ ਹਾਂ- ਨਵਜੋਤ ਕੌਰ ਸਿੱਧੂ
ਚੰਡੀਗੜ੍ਹ, 8 ਦਸੰਬਰ- ਸਸਪੈਂਡ ਹੋਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਉਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮੈਂ ਭ੍ਰਿਸ਼ਟ ਤੇ ਬੇਈਮਾਨ ਆਗੂ ਨਾਲ ਖੜ੍ਹਾ ਹੋਣ ਤੋਂ ਇਨਕਾਰ ਕਰਦੀ ਹਾਂ। ਉਨ੍ਹਾਂ ਕਿਹਾ ਕਿ ਮੈਂ ਰਾਜਾ ਵੜਿੰਗ ਨੂੰ ਪ੍ਰਧਾਨ ਮੰਨਣ ਤੋਂ ਵੀ ਇਨਕਾਰ ਕਰਦੀ ਹਾਂ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਅੱਜ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਖਿਲਾਫ ਕੀਤੀਆਂ ਕਾਰਵਾਈਆਂ ਤੇ ਬਿਆਨਾਂ ਕਰਕੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਸੀ।
;
;
;
;
;
;
;