JALANDHAR WEATHER

ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 2 ਲੱਖ ਦੀ ਲੁੱਟ

ਲਾਂਬੜਾ 8 ਦਸੰਬਰ (ਪਰਮੀਤ ਗੁਪਤਾ)- ਥਾਣਾ ਲਾਂਬੜਾ ਅਧੀਨ ਪੈਂਦੀ ਜਲੰਧਰ ਕਾਲਾ ਸੰਘਿਆਂ ਸੜਕ ਉਤੇ ਪੈਂਦੇ ਪਿੰਡ ਧਾਲੀਵਾਲ ਕਾਦੀਆਂ ਵਿਚ ਰਾਜ ਵਿੱਜ ਫਿਊਲ ਸਟੇਸ਼ਨ ਉਤੇ ਸੋਮਵਾਰ ਸ਼ਾਮ ਲੁਟੇਰੇ ਪਿਸਤੌਲ ਦੀ ਨੋਕ ਉਤੇ ਪੰਪ ਮੁਲਾਜ਼ਮਾਂ ਨੂੰ ਬੰਧਕ ਬਣਾ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਫਰਾਰ ਹੋ ਗਏ। ਲੁੱਟ ਦੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਹਰਕਤ ਵਿੱਚ ਆਈ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਦੀ ਵੀਡੀਓ ਫੁਟੇਜ ਦੇਖ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਦੇ ਸਹਿ ਸੰਚਾਲਕ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸੋਮਵਾਰ ਸ਼ਾਮ ਨੂੰ 7 ਵਜੇ ਦੇ ਕਰੀਬ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਨਿਕਲੇ ਸਨ ਕੀ ਉਨ੍ਹਾਂ ਨੂੰ ਪੈਟਰੋਲ ਪੰਪ ਤੋਂ ਮੁਲਾਜ਼ਮ ਨੇ ਪੰਪ ਉਤੇ ਲੁੱਟ ਹੋ ਜਾਣ ਦੀ ਘਟਨਾ ਸਬੰਧੀ ਸੂਚਿਤ ਕੀਤਾ। ਬਲਵਿੰਦਰ ਸਿੰਘ ਨੇ ਦੱਸਿਆ ਕੀ ਜਦੋਂ ਉਹ ਪੈਟਰੋਲ ਪੰਪ ਉਤੇ ਵਾਪਿਸ ਪਹੁੰਚੇ ਤਾਂ ਸੀਸੀਟੀਵੀ ਕੈਮਰੇ ਦੀ ਫੁਟੇਜ ਦੇਖਣ ਉਤੇ ਪਤਾ ਲੱਗਾ ਕਿ ਮੂੰਹ ਬੰਨ੍ਹ ਕੇ ਪੈਦਲ ਆਏ ਦੋ ਲੁਟੇਰੇ ਪੈਟਰੋਲ ਪੰਪ ਦੇ ਦਫਤਰ ਵਿਚ ਜ਼ਬਰਦਸਤੀ ਦਾਖਲ ਹੋ ਕੇ ਦਫਤਰ ਅੰਦਰ ਬੈਠੇ ਪੰਪ ਮੁਲਾਜ਼ਮਾਂ ਨੂੰ ਪਿਸਤੌਲ ਦੀ ਨੋਕ ਉਤੇ ਬੰਧਕ ਬਣਾ ਕੇ ਉਨਾਂ ਪਾਸੋਂ 2 ਲੱਖ ਦੇ ਕਰੀਬ ਦੀ ਨਕਦੀ ਖੋਹ ਕੇ ਪੈਦਲ ਹੀ ਫਰਾਰ ਹੋ ਗਏ। ਪੈਟਰੋਲ ਪੰਪ ਉਤੇ ਪਿਸਤੋਲ ਦੀ ਨੋਕ ਉਤੇ ਹੋਈ ਲੁੱਟ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਲਾਂਬੜਾ ਮੁਖੀ ਸਬ ਇੰਸਪੈਕਟਰ ਗੁਰਮੀਤ ਰਾਮ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚੇ ਤੇ ਘਟਨਾ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ